ਮੁੱਖ ਮੰਤਰੀ ਰਿਹਾਇਸ਼ ਘੇਰਨ ਜਾ ਰਹੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਸਿਸਵਾਂ ਤੋਂ ਪਹਿਲਾਂ ਹੀ ਰੋਕਿਆ

    0
    156

    ਚੰਡੀਗੜ੍ਹ, (ਰਵਿੰਦਰ) :

    ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਜਾ ਰਹੇ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਸਿਸਵਾਂ ਤੋਂ ਪਹਿਲਾਂ ਹੀ ਰੋਕ ਦਿੱਤਾ ਹੈ। ਉਹ ਜਗ੍ਹਾ ਜਿੱਥੇ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਮੁੱਖ ਮੰਤਰੀ ਦੀ ਰਿਹਾਇਸ਼ ਉਥੋਂ ਲਗਭਗ 4 ਕਿਲੋਮੀਟਰ ਦੂਰ ਹੈ ਅਤੇ ਕਰਮਚਾਰੀਆਂ ਨੇ ਉੱਥੇ ਸੜਕ ‘ਤੇ ਬੈਠਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਰੋਡਵੇਜ਼, ਪਨਬਸ ਪੀਆਰਟੀਸੀ ਕੰਟਰੈਕਟ ਐਂਪਲਾਈਜ਼ ਯੂਨੀਅਨ ਜਲੰਧਰ -1 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਡਿਪੂਆਂ ਦੇ ਸੈਂਕੜੇ ਕਰਮਚਾਰੀ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਪਹੁੰਚ ਗਏ ਹਨ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਕਰਮਚਾਰੀ ਹੁਣ ਸਰਕਾਰ ਨਾਲ ਲੜਨ ਦੇ ਮੂਡ ਵਿੱਚ ਹਨ। ਸਰਕਾਰੀ ਬੱਸਾਂ ਦਾ ਪਹੀਆ ਉਦੋਂ ਤੱਕ ਜਾਮ ਰੱਖਿਆ ਜਾਵੇਗਾ।

    ਜਦੋਂ ਤੱਕ ਸਰਕਾਰ ਕੰਟਰੈਕਟ ਵਰਕਰਾਂ ਦੀ ਪੁਸ਼ਟੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ। ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਤੋਂ ਪਹੁੰਚੇ ਕਰਮਚਾਰੀਆਂ ਦੀ ਗਿਣਤੀ ਦਰਸਾ ਰਹੀ ਹੈ ਕਿ ਕਰਮਚਾਰੀ ਇਕਜੁੱਟ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਕਿਸੇ ਵੀ ਕੀਮਤ ‘ਤੇ ਪੂਰਾ ਕੀਤਾ ਜਾਵੇਗਾ।

    ਟਰਾਂਸਪੋਰਟ ਵਿਭਾਗ ਵਿਚ ਪੱਕੇ ਹੋਣ ਦੀ ਮੰਗ ਲਈ ਚਾਰ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਪਨਬੱਸ ਕਾਮਿਆਂ ਦੇ ਹੱਕ ਵਿਚ ਅੱਜ ਹਰਿਆਣਾ ਰੋਡਵੇਜ਼ ਦੇ ਮੁਲਾਜ਼ਮ ਨਿੱਤਰ ਆਏ ਹਨ। ਪਨਬੱਸ ਕਾਮਿਆਂ ਨੇ ਵੀਰਵਾਰ ਨੂੰ ਸੂਬੇ ਦੇ ਸਮੂਹ ਬੱਸ ਅੱਡੇ ਬੰਦ ਰੱਖੇ ਤੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਸਥਿਤ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ। ਹਰਿਆਣਾ ਰੋਡਵੇਜ਼ ਸੰਯੁਕਤ ਸੰਘ ਦੇ ਪ੍ਰਧਾਨ ਦਲਬੀਰ ਕਿਰਮਾਰਾ ਨੇ ਪਨਬੱਸ ਕਾਮਿਆਂ ਦੀ ਹੜਤਾਲ ਦਾ ਸਮੱਰਥਨ ਕਰਦਿਆਂ ਹਰਿਆਣਾ ਦੇ ਸਮੂਹ ਡਿਪੂਆਂ ਅੱਗੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਧਰ ਅੱਜ ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਸੂਬੇ ਦੇ ਸਮੂਹ ਬੱਸ ਅੱਡੇ ਬੰਦ ਰੱਖੇ ਗਏ ਜਿਸ ਦੇ ਸਿੱਟੇ ਵਜੋਂ ਸੂਬੇ ਵਿਚ 2100 ਦੇ ਕਰੀਬ ਬੱਸਾਂ ਦਾ ਪਹੀਆ ਜਾਮ ਰਿਹਾ। ਇਨ੍ਹਾਂ ਵਿਚ ਪੀਆਰਟੀਸੀ ਦੀਆਂ 700 ਦੇ ਕਰੀਬ ਬੱਸਾਂ ਵੀ ਸ਼ਾਮਲ ਹਨ। ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਸੂਬੇ ਦੇ ਸਮੂਹ ਬੱਸ ਅੱਡੇ ਬੰਦ ਰਹੇ ਹਨ। ਚਾਰ ਦਿਨਾਂ ਦੀ ਹਡ਼ਤਾਲ ਹੋਣ ਕਾਰਨ ਪੰਜਾਬ ਸਰਕਾਰ ਨੂੰ ਅੱਠ ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋ ਚੁੱਕਿਆ ਹੈ ਪਰ ਸਰਕਾਰ ਨੇ ਕੋਈ ਹਾਂ ਪੱਖੀ ਹੁੰਗਾਰਾ ਨਹੀੰ ਭਰਿਆ।ਗਿੱਲ ਨੇ ਦਾਅਵਾ ਕੀਤਾ ਕਿ ਕੱਚੇ ਮੁਲਾਜ਼ਮਾਂ ’ਚ ਮੁੱਖ ਮੰਤਰੀ ਦੇ ਨਿਵਾਸ ਦਾ ਘਿਰਾਓ ਕਰਨ ਲਈ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਸਿਸਵਾਂ ਸਥਿਤ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ। ਗਿੱਲ ਨੇ ਕਿਹਾ ਕਿ ਸਰਕਾਰ ਹੁਣ ਕਈ ਵਾਰ ਪੱਕਾ ਕਰਨ ਸਮੇਤ ਤਨਖ਼ਾਹਾਂ ਵਧਾਉਣ ਦਾ ਵਾਅਦਾ ਕਰ ਚੁੱਕੀ ਹੈ ਪਰ ਹਰੇਕ ਵਾਰੀ ਵਾਅਦਾ ਠੁੱਸ ਹੋ ਜਾਂਦਾ ਹੈ। ਬੀਤੇ ਕੱਲ੍ਹ ਵੀ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਉਨ੍ਹਾਂ ਕਿਹਾ ਕਿ ਪਨਬੱਸ ਵਰਕਰਜ਼ ਯੂਨੀਅਨ ਤੇ ਪੀਆਰਟੀਸੀ ਅਧੀਨ ਕੱਚੇ ਡਰਾਈਵਰ, ਕੰਡਕਟਰ ਤੇ ਹੋਰ ਕਾਮੇ ਮੰਗਾਂ ਦੀ ਪੂਰਤੀ ਲਈ ਆਰ-ਪਾਰ ਦੀ ਲੜਾਈ ਲਈ ਮੈਦਾਨ ਵਿਚ ਹਨ।

    ਉਧਰ ਹਰਿਆਣਾ ਰੋਡਵੇਜ਼ ਸੰਯੁਕਤ ਸੰਘ ਦੇ ਪ੍ਰਧਾਨ ਦਲਬੀਰ ਕਿਰਮਾਰਾ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬੱਸ ਨੂੰ ਨਿੱਜੀ ਹੱਥਾਂ ’ਚ ਦੇਣ ਅਤੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਮੱਰਥਨ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ 14 ਸਤੰਬਰ ਨੂੰ ਸਾਰੇ ਡਿਪੂਆਂ ’ਤੇ ਗੇਟ ਰੈਲੀ ਕਰਕੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ।

    LEAVE A REPLY

    Please enter your comment!
    Please enter your name here