ਮੁੱਖ ਮੰਤਰੀ ਵੱਲੋਂ ਕਰਿੱਡ ਦੇ ਬਾਨੀ ਰਸ਼ਪਾਲ ਮਲਹੋਤਰਾ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ

    0
    147

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੈਂਟਰ ਫਾਰ ਰਿਸਰਚ ਇੰਨ ਰੂਰਲ ਐਂਡ ਇੰਡਸਟ੍ਰੀਅਲ ਡਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਬਾਨੀ ਅਤੇ ਉੱਘੇ ਵਿਦਵਾਨ ਰਸ਼ਪਾਲ ਮਲਹੋਤਰਾ ਦੀ ਮੌਤ ਉਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ 84 ਵਰਿਆਂ ਦੇ ਸਨ ਜੋ ਪਿਛਲੇ ਇੱਕ ਹਫਤਿਆਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਇਕ ਧੀ ਛੱਡ ਗਏ ਹਨ।

    ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਰਸ਼ਪਾਲ ਮਲਹੋਤਰਾ ਨੂੰ ਉੱਘਾ ਸਿੱਖਿਆਵਿਦ, ਸਮਰੱਥ ਪ੍ਰਸ਼ਾਸ਼ਕ ਅਤੇ ਚੰਗੇ ਗੁਣਾਂ ਦਾ ਧਾਰਨੀ ਇਨਸਾਨ ਦੱਸਿਆ ਜਿਨਾਂ ਨੇ ਉੱਤਰੀ ਖੇਤਰ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਅਤੇ ਉਦਯੋਗਿਕ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਉਣ ਲਈ ਰਸ਼ਪਾਲ ਮਲਹੋਤਰਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

    ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਰਸ਼ਪਾਲ ਮਲਹੋਤਰਾ ਕਰਿੱਡ ਦੇ ਕਾਰਜਕਾਰੀ ਚੇਅਰਮੈਨ ਅਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਬੋਰਡ ਆਫ ਗਵਰਨਰਜ਼ ਦੇ ਮੈਂਬਰ ਤੋਂ ਇਲਾਵਾ ਕਈ ਹੋਰ ਉੱਘੀਆਂ ਸੰਸਥਾਵਾਂ ਵਿਚ ਵੀ ਸੇਵਾ ਨਿਭਾ ਰਹੇ ਸਨ। ਉਹ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਸੀਨੇਟ ਮੈਂਬਰ ਵੀ ਸਨ।

    LEAVE A REPLY

    Please enter your comment!
    Please enter your name here