ਮੁੱਖ ਮੰਤਰੀ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਲਦੀ ਸੇਵਾ ਮੁਕਤੀ ਦੀ ਅਪੀਲ ਰੱਦ

    0
    122

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫ਼ੇ ਦਾ ਪੱਤਰ ਸਵਿਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਸਰਵਿਸ ਤੋਂ ਪਹਿਲਾਂ ਸੇਵਾ-ਮੁਕਤੀ ਮੰਗੀ ਗਈ ਸੀ।

    ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਇਸ ਵੇਲੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਐਟ.) ਦਾ ਮੁਖੀ ਹੈ, ਦੀ ਇਛੁੱਕ ਸੇਵਾ-ਮੁਕਤੀ ਅਪੀਲ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਹੀ ਸਮਰੱਥ ਤੇ ਕੁਸ਼ਲ ਅਫਸਰ ਹੈ ਜਿਸ ਦੀਆਂ ਸੇਵਾਵਾਂ ਦੀ ਸਰਹੱਦੀ ਸੂਬੇ ਨੂੰ ਲੋੜ ਹੈ, ਖਾਸ ਕਰਕੇ ਅਜਿਹੇ ਵੇਲੇ ਜਦੋਂ ਪੰਜਾਬ ਵੱਖ-ਵੱਖ ਅੰਦਰੂਨੀ ਤੇ ਬਾਹਰੀ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਇਸ ਅਫਸਰ ਦੇ ਤਜ਼ਰਬੇ ਅਤੇ ਮੁਹਾਰਤ ਦੀ ਲੋੜ ਹੈ ਜਿਸ ਨੇ ਪੰਜਾਬ ਪੁਲਿਸ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਰਹਿੰਦਿਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਕ ਕੁਸ਼ਲ, ਕਾਬਲ ਤੇ ਦਲੇਰ ਅਫ਼ਸਰ ਹੈ ਜਿਸ ਦਾ ਮਿਸਾਲੀ ਟਰੈਕ ਰਿਕਾਰਡ ਹੈ।ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸ.ਆਈ.ਟੀ. ਦੇ ਮੁਖੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕੋਈ ਵੀ ਫ਼ੈਸਲੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।

    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਅਫਸਰ ਅਤੇ ਉਸ ਦੀ ਟੀਮ ਨੇ ਕੋਟਕਪੂਰਾ ਮਾਮਲੇ ਦੀ ਤੇਜੀ ਨਾਲ ਜਾਂਚ ਕਰਨ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਨੂੰ ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਜਾਂਚ ਤਰਕਪੂਰਨ ਸਿੱਟੇ ‘ਤੇ ਲਿਆਂਦੀ ਜਾਵੇਗੀ।

    LEAVE A REPLY

    Please enter your comment!
    Please enter your name here