ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਰਜਿਸਟ੍ਰੇਸ਼ਨ 30 ਜੂਨ ਤੱਕ

    0
    145

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਵਾਸਤੇ ਅੰਤਿਮ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂਂ ਅਤੇ 12ਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸਨ 30 ਜੂਨ 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ। ਇਨਾਂ ਸਕੂਲਾਂ ਵਿੱਚ ਅੰਮਿ੍ਰਤਸਰ, ਬਠਿੰਡਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਸ਼ਾਮਲ ਹਨ। ਇਸੇ ਤਰ੍ਹਾਂ ਹੀ ਤਲਵਾੜਾ ਮੈਰੀਟੋਰੀਅਸ ਸਕੂਲ ਵਿੱਚ 9ਵੀਂ ਅਤੇ 10ਵੀਂ ਜਮਾਤ ਵਿੱਚ ਦਾਖਲੇ ਲਈ ਵੀ ਰਜਿਸਟ੍ਰੇਸ਼ਨ ਵੀ 30 ਜੂਨ 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ।

    LEAVE A REPLY

    Please enter your comment!
    Please enter your name here