ਮੋਗਾ ਆਏ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਿਆ !

    0
    128

    ਮੋਗਾ, ਜਨਗਾਥਾ ਟਾਇਮਜ਼: (ਰਵਿੰਦਰ)

    ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਘੇਰ ਲਿਆ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੰਸ ਰਾਜ ਹੰਸ ਨੂੰ ਉੱਥੋਂ ਕੱਢਿਆ ਗਿਆ। ਅੱਜ ਮੋਗਾ ‘ਚ ਦਿੱਲੀ ਤੋਂ ਭਾਜਪਾ ਦੇ ਸਾਂਸਦ ਹੰਸ ਰਾਜ ਹੰਸ ਸਥਾਨਕ ਸ਼ਹੀਦੀ ਪਾਰਕ ‘ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸਮਰਪਤ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਪਹੁੰਚੇ ਸੀ। ਮੋਗਾ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰ ਲਿਆ।

    ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ। ਇੱਕ ਪਾਸੇ ਹੰਸ ਰਾਜ ਹੰਸ ਨੇ ਬਿਆਨ ਦਿੱਤਾ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਦੂਜੇ ਪਾਸੇ ਕਿਸਾਨ ਜੱਥੇਬੰਦੀਆਂ ਨੇ ਇਸ ਦਾ ਜੰਮ ਕੇ ਵਿਰੋਧ ਕੀਤਾ। ਕਿਸਾਨਾਂ ਦਾ ਕਹਿਣਾ ਹੈ ਕਿ ਹੰਸ ਰਾਜ ਹੰਸ ਜੇਕਰ ਸੱਚਮੁੱਚ ਹੀ ਕਿਸਾਨਾਂ ਨਾਲ ਹਨ ਤਾਂ ਭਾਜਪਾ ਨਾਲ ਨਾਤਾ ਤੋੜਨ ਤੇ ਅਸਤੀਫ਼ਾ ਦੇਣ।

    LEAVE A REPLY

    Please enter your comment!
    Please enter your name here