ਮੋਟਰਸਾਈਕਲ ਸਵਾਰ ਤੋਂ ਪੈਸਿਆਂ ਵਾਲਾ ਬੈਗ ਖੋਹ ਕੇ 2 ਵਿਅਕਤੀ ਫ਼ਰਾਰ

    0
    132

    ਫਿਰੋਜ਼ਪੁਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ 2 ਵਿਅਕਤੀਆਂ ਨੇ ਇਕ ਮੋਟਰਸਾਈਕਲ ਸਵਾਰ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਖਬਰਿ ਮਿਲੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਕਾਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਹਾਮਦ ਵਾਲਾ ਉਤਾੜ ਨੇ ਦੱਸਿਆ ਕਿ ਉਹ ਬੀਤੀ 13 ਨਵੰਬਰ 2020 ਦੀ ਸ਼ਾਮ ਨੂੰ ਆਪਣੀ ਜ਼ਮੀਨ ਵੇਚੀ ਸੀ ਤੇ ਜਿਸ ਦੇ 2 ਲੱਖ ਰੁਪਏ ਮੋਟਰਸਾਈਕਲ ਦੇ ਝੋਲੇ ਵਿਚ ਪਾ ਕੇ ਫਿਰੋਜ਼ਪੁਰ ਤੋਂ ਵਾਪਸ ਆ ਰਿਹਾ ਸੀ।

    ਬਲਕਾਰ ਸਿੰਘ ਨੇ ਦੱਸਿਆ ਕਿ ਜਦ ਉਹ ਆਪਣੇ ਪਿੰਡ ਹਾਮਦ ਵਾਲਾ ਉਤਾੜ ਕੋਲ ਪਹੁੰਚਿਆ ਤਾਂ ਦੋਸ਼ੀਅਨ ਗੁੱਜਰ ਸਿੰਘ ਉਰਫ਼ ਕਾਲਾ ਪੁੱਤਰ ਸਲਾਮਤ ਸਿੰਘ, ਮਨਦੀਪ ਸਿੰਘ ਉਰਫ਼ ਮਿੱਠੀ ਪੁੱਤਰ ਸੋਹਣ ਸਿੰਘ ਵਾਸੀਅਨ ਭਾਲਾ ਫਰਾਇਆ ਮੱਲ ਜੋ ਮੋਟਰਸਾਈਕਲ ਤੇ ਆਏ ਤੇ ਰਾਹ ਪੁੱਛਣ ਦੇ ਬਹਾਨੇ ਉਸ ਦਾ ਰਾਹ ਰੋਕ ਲਿਆ ਤੇ ਪਿਛਲੇ ਵਿਅਕਤੀ ਨੇ ਝਪਟ ਮਾਰ ਕੇ ਪੈਸਿਆਂ ਵਾਲਾ ਝੋਲਾ ਖੋਹ ਲਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀਅਨ ਖਿਲਾਫ 379-ਬੀ ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

    LEAVE A REPLY

    Please enter your comment!
    Please enter your name here