ਮੋਦੀ ਦੇ ਆਰਡੀਨੈਂਸਾਂ ਮਗਰੋਂ ਕੈਪਟਨ ਨੇ ਹੁਣੇ ਖਿੱਚੀ ਝੋਨਾ ਖ਼ਰੀਦਣ ਦੀ ਤਿਆਰੀ !

    0
    111

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਦੇ ਪ੍ਰਭਾਵਾਂ ਨੂੰ ਧਿਆਨ ’ਚ ਰੱਖਦਿਆਂ ਅਗਲੀ ਸਾਉਣੀ ਦੀ ਫ਼ਸਲ ਲਈ ਵਿੱਤ ਵਿਭਾਗ ਨੂੰ ਹਰ ਤਰ੍ਹਾਂ ਦੇ ਇੰਤਜ਼ਾਮ ਮੁਕੰਮਲ ਕਰਨ ਦੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਸੀਸੀਐੱਲ ਯਾਨੀ ਕਿ ਨਕਦ ਕਰਜ਼ ਬਾਰੇ ਸਾਰੇ ਵਿੱਤੀ ਪ੍ਰਬੰਧ ਪੂਰੇ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਸੀਜ਼ਨ ਵਿਚ ਅਦਾਇਗੀ ਦੀ ਕੋਈ ਮੁਸ਼ਕਲ ਨਾ ਆਵੇ।

    ਮੁੱਖ ਮੰਤਰੀ ਨੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਕਿਸਾਨਾਂ ਨੂੰ ਅਗਲੇ ਸੀਜ਼ਨ ਵਿਚ ਫ਼ਸਲ ਦੀ ਅਦਾਇਗੀ 48 ਘੰਟਿਆਂ ਵਿੱਚ ਯਕੀਨੀ ਬਣਾਉਣ ਬਾਰੇ ਹਦਾਇਤਾਂ ਕੀਤੀਆਂ ਹਨ।

    ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਯਕੀਨੀ ਬਣਾਉਣ ਹਿੱਤ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਤ ਅਥਾਰਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਹੈ। ਕੈਪਟਨ ਨੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

    ਇਸ ਤੋਂ ਇਲਾਵਾ ਕੋਰੋਨਾਵਾਇਰਸ ਦੇ ਮੱਦੇਨਜ਼ਰ ਸਮਾਜਿਕ ਦੂਰੀ ਦੀ ਪਾਲਣਾ ਹਿੱਤ ਹੋਰ ਮੰਡੀਆਂ ਦੇ ਪ੍ਰਬੰਧਾਂ ਬਾਰੇ ਵੀ ਹੁਕਮ ਜਾਰੀ ਕੀਤੇ ਹਨ। ਕੇਂਦਰ ਸਰਕਾਰ ਨੇ ਖੇਤੀ ਆਰਡੀਨੈਂਸਾਂ ਦਾ ਨੋਟੀਫਿਕੇਸ਼ ਜਾਰੀ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਅਜਿਹਾ ਹੋਣ ਮਗਰੋਂ ਕੇਂਦਰ ਸਰਕਾਰ ਫ਼ਸਲਾਂ ਦੀ ਖ਼ਰੀਦ ਤੋਂ ਹੱਥ ਪਿਛਾਂਹ ਖਿੱਚ ਸਕਦੀ ਹੈ। ਇਸ ਲਈ ਕਿਸਾਨ ਸੜਕਾਂ ਉੱਪਰ ਉੱਤਰੇ ਹੋਏ ਹਨ।

    LEAVE A REPLY

    Please enter your comment!
    Please enter your name here