ਮੋਦੀ ਸਰਕਾਰ ਨੂੰ ਝਟਕਾ, ਇੱਕ ਹੋਰ ਸੂਬੇ ਨੇ ਰੱਦ ਕੀਤੇ ਖੇਤੀ ਕਾਨੂੰਨ

    0
    112

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦੇਸ਼ ‘ਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਹੋ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਇੱਕ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਈ ਸੂਬਿਆਂ ਦੀਆਂ ਸਰਕਾਰਾਂ ਇਹ ਕਾਨੂੰਨ ਰੱਦ ਕਰ ਚੁੱਕੀਆਂ ਹਨ। ਹੁਣ ਕੇਰਲ ਸਰਕਾਰ ਵੱਲੋਂ ਵੀ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ‘ਚ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਅਸਲ ਫਿਕਰ ਨੂੰ ਦੂਰ ਕਰਨਾ ਚਾਹੀਦਾ ਹੈ ਤੇ ਕੇਂਦਰ ਨੂੰ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ।

    ਇਸ ਦਰਮਿਆਨ ਕੇਰਲ ਵਿਧਾਨ ਸਭਾ ‘ਚ ਐਲਡੀਐਫ ਤੇ ਯੂਡੀਐਫ ਦੋਵੇਂ ਪਾਰਟੀਆਂ ਦੇ ਵਿਧਾਇਕਾਂ ਦੇ ਸਮਰਥਨ ਨਾਲ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਸੂਬੇ ਦੇ ਮੁੱਖ ਮੰਤਰੀ ਪਿਨਾਰਾਈ ਵਿਜੇਨ ਨੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਹੁਣ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਗਵਾਹ ਹੈ।

    ਇਸ ਦੇ ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਸੰਸਦ ‘ਚ ਪਾਸ ਕੀਤੇ ਗਏ ਕਾਨੂੰਨ ਨਾ ਸਿਰਫ਼ ਕਿਸਾਨ ਵਿਰੋਧੀ ਹਨ ਸਗੋਂ ਇਹ ਕਾਨੂੰਨ ਕਾਰਪੋਰੇਟ ਸਮਰਥਕ ਵੀ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਦੇਸ਼ ਦੇ ਸੱਭਿਆਚਾਰ ਦਾ ਹਿੱਸਾ ਹੈ। ਕੇਂਦਰ ਨੇ ਅਜਿਹੇ ਸਮੇਂ ਕਾਨੂੰਨ ਲਿਆਂਦੇ ਜਦੋਂ ਖੇਤੀਬਾੜੀ ਸੈਕਟਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਚਿੰਤਤ ਸੀ ਕਿ ਉਹ ਮੌਜੂਦਾ ਸਮਰਥਨ ਮੁੱਲ (ਐੱਮ.ਐੱਸ.ਪੀ.) ਵੀ ਗੁਆ ਦੇਣਗੇ।

    LEAVE A REPLY

    Please enter your comment!
    Please enter your name here