ਮੋਸਟ ਵਾਂਟੇਡ ਗੈਂਗਸਟਰ ਸੁੱਖ ਬਿਕਰੀਵਾਲ ਚੜ੍ਹਿਆ ਪੁਲਿਸ ਅੜਿੱਕੇ

    0
    153

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਿਸ ਤਹਿਤ ਖਾਲਿਸਤਾਨੀ ਅੱਤਵਾਦੀ ਸੁੱਖ ਬਿਕਰੀਵਾਲ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਿਰਾਸਤ ਵਿੱਚ ਲਿਆ। ਇਹ ਗੈਂਗਸਟਰ ਲੰਬੇ ਸਮੇਂ ਤੋਂ ਦੁਬਈ ਵਿੱਚ ਰਹਿ ਰਿਹਾ ਸੀ ਜਿਸਨੂੰ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਅਤੇ ਇਹ ਚੜ੍ਹ ਗਿਆ ਪੁਲਿਸ ਅੜਿਕੇ ਦੱਸਿਆ ਜਾ ਰਿਹਾ ਕਿ ਉਸਦਾ ਪਾਕਿਸਤਾਨ ਵਿੱਚ ਕਈ ਅੱਤਵਾਦੀਆਂ ਨਾਲ ਸਿੱਧਾ ਸੰਪਰਕ ਵਿੱਚ ਸੀ।

    ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਿਕਰੀਵਾਲ ਪਾਕਿਸਤਾਨੀ ਖ਼ੁਫੀਆ ਏਜੰਸੀ ਆਈ.ਐੱਸ.ਆਈ. ਦੇ ਇਸ਼ਾਰੇ ’ਤੇ ਪੰਜਾਬ ’ਚ ਟਾਰਗੇਟ ਕਿਲਿੰਗ ਕਰਵਾਉਂਦਾ ਸੀ। ਪੰਜਾਬ ਦੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸੰਧੂ ਦਾ ਕਤਲ ਕਰਵਾਉਣ ’ਚ ਵੀ ਸੁੱਖ ਦਾ ਹੱਥ ਦੱਸਿਆ ਜਾ ਰਿਹਾ ਹੈ।

    ਇਸ ਤੋਂ ਇਲਾਵਾ ਪੰਜਾਬ ਦੇ ਨਾਭਾ ’ਚ ਜੋ ਜੇਲ ਤੋੜਨ ਦੀ ਘਟਨਾ ਵਾਪਰੀ ਸੀ। ਉਸ ’ਚ ਵੀ ਇਹ ਗੈਂਗਸਟਰ ਸ਼ਾਮਲ ਸੀ। ਦੱਸ ਦੇਈਏ ਕਿ ਇਸੇ ਮਹੀਨੇ ਸੁੱਖ ਬਿਕਰੀਵਾਲ ਨੂੰ ਦੁਬਈ ਪੁਲਿਸ ਨੇ ਹਿਰਾਸਤ ’ਚ ਲਿਆ ਸੀ।

    ਮਿਲੀ ਜਾਣਕਾਰੀ ਮੁਤਾਬਕ ਬਿਕਰੀਵਾਲ ਆਪਣਾ ਹੁਲੀਆ ਬਦਲ ਕੇ ਦੁਬਈ ’ਚ ਰਹਿ ਰਿਹਾ ਸੀ।ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਪੰਜਾਬ ’ਚ ਹੋਣ ਵਾਲੀਆਂ ਟਾਰਗੇਟ ਕਿਲਿੰਗ ਨੂੰ ਲੈ ਕੇ ਖ਼ੁਫੀਆ ਏਜੰਸੀਆਂ ਨੇ ਜਾਂਚ ਪੂਰੀ ਕੀਤੀ ਸੀ। ਜਿਸ ’ਚ ਆਈ.ਐੱਸ.ਆਈ. ਨਾਲ ਗਠਜੋੜ ਦੀ ਗੱਲ ਸਾਹਮਣੇ ਆਈ ਸੀ। ਇਸ ਮਹੀਨੇ ਦਿੱਲੀ ’ਚ 5 ਅੱਤਵਾਦੀ ਵੀ ਫੜ੍ਹੇ ਗਏ ਸਨ। ਉਨ੍ਹਾਂ ਤੋਂ ਪੁੱਛ-ਗਿੱਛ ਵਿਚ ਸੁੱਖ ਬਿਕਰੀਵਾਲ ਦਾ ਨਾਂ ਸਾਹਮਣੇ ਆਇਆ ਸੀ। ਬਿਕਰੀਵਾਲ ਤੋਂ ਭਾਰਤੀ ਏਜੰਸੀਆਂ ਪੁੱਛ-ਗਿੱਛ ਕਰਨਗੀਆਂ। ਇਸ ਦੇ ਨਾਲ ਹੀ ਪੰਜਾਬ ’ਚ ਟਾਰਗੇਟ ਕਿਲਿੰਗ ਨਾਲ ਜੁੜੇ ਮਾਮਲੇ ਹਨ। ਉਸ ’ਚ ਵੀ ਕਈ ਵੱਡੇ ਖ਼ੁਲਾਸਿਆਂ ਤੋਂ ਪਰਦਾ ਉੱਠ ਸਕਦਾ ਹੈ।

     

    LEAVE A REPLY

    Please enter your comment!
    Please enter your name here