ਮੋਹਾਲੀ ‘ਚ ਮਿਲੇ ਕੋਰੋਨਾ ਦੇ 3 ਨਵੇਂ ਪਾਜ਼ੀਟਿਵ ਮਾਮਲੇ, ਪੰਜਾਬ ‘ਚ ਪੀੜਤਾਂ ਦੀ ਗਿਣਤੀ ਹੋਈ 45 !

    0
    131

    ਮੋਹਾਲੀ, ਜਨਗਾਥਾ ਟਾਇਮਜ਼: (ਸਿਮਰਨ)

    ਮੋਹਾਲੀ : ਕੋਰੋਨਾ ਵਾਇਰਸ ਦੀ ਦਹਿਸ਼ਤ ਨੇ ਸਮੁੱਚੀ ਦੁਨੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਕੋਰੋਨਾ ਵਾਇਰਸ ਨੇ ਇਸ ਵੇਲੇ ਪੂਰੀ ਦੁਨੀਆ ਦੇ ਵਿੱਚ ਡਾਕਟਰਾਂ ਦੇ ਹੱਥ ਖੜੇ ਕਰਵਾ ਦਿੱਤੇ ਹਨ। ਇਸ ਸਮੇਂ ਦੁਨੀਆ ਦੇ ਹਰ ਕੋਨੇ ਵਿਚੋਂ ਕੋਰੋਨਾ ਵਾਇਰਸ ਦੇ ਕਹਿਰ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।

    ਮੋਹਾਲੀ ਜ਼ਿਲ੍ਹੇ ‘ਚ ਕੋਰੋਨਾ ਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੋਹਾਲੀ ਦੇ ਫੇਜ਼ -9 ‘ਚ ਲੜਕੀ ਅਤੇ ਉਸਦੀ ਨਾਨੀ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ ਪਾਜ਼ੀਟਿਵ ਜੋੜੇ ਦੇ ਰਿਸ਼ਤੇਦਾਰ ਹਨ, ਜਿਨ੍ਹਾਂ ਵਿਚ ਵਿਅਕਤੀ ਦੀ ਧੀ ਤੇ ਸੱਸ ਸ਼ਾਮਲ ਹੈ।

    ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇੱਕ ਜੋੜਾ ਕੈਨੇਡਾ ਗਿਆ ਸੀ ਅਤੇ ਵਾਪਸ ਆਉਣ ‘ਤੇ ਦੋਵਾਂ ਵਿੱਚਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਹੁਣ ਇਸ ਪੀੜਤ ਜੋੜੇ ਦੀ ਪੁੱਤਰੀ ਅਤੇ ਵਿਅਕਤੀ ਦੀ ਸੱਸਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਫੇਜ਼ -9 ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

    ਇਸ ਦੇ ਇਲਾਵਾ ਜਗਤਪੁਰੇ ਪਿੰਡ ਵਿਚ ਵੀ ਇਕ ਵਿਅਕਤੀ ਨੂੰ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਇਆ ਗਿਆ ਹੈ। ਇਹ ਵਿਅਕਤੀ ਵੀ ਚੰਡੀਗੜ੍ਹ ਵਿਖੇ ਇਲਾਜ ਅਧੀਨ ਦੁਬਈ ਤੋਂ ਆਏ ਵਿਅਕਤੀ ਦੇ ਸੰਪਰਕ ‘ਚ ਸੀ। ਇਨ੍ਹਾਂ ਦੇ ਸੈਂਪਲ ਮੰਗਲਵਾਰ ਨੂੰ ਲੈ ਗਏ ਸਨ, ਜ਼ਿਲ੍ਹੇ ‘ਚ ਕੋਰੋਨਾ ਗ੍ਰਸਤਾਂ ਦੀ ਗਿਣਤੀ 10 ਹੋ ਗਈ ਹੈ।

    ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 45 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19, ਮੋਹਾਲੀ -10, ਹੁਸ਼ਿਆਰਪੁਰ -6, ਜਲੰਧਰ – 5, ਅੰਮ੍ਰਿਤਸਰ -1 ,ਲੁਧਿਆਣਾ -3 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 4 ਮੌਤਾਂ ਹੋ ਚੁੱਕੀਆਂ ਹਨ।

    LEAVE A REPLY

    Please enter your comment!
    Please enter your name here