ਮੌਸਮ ਵਿਭਾਗ ਵਲੋਂ ਪੰਜਾਬ ਤੇ ਹਰਿਆਣਾ ਲਈ ਰਾਹਤ ਦੀ ਖ਼ਬਰ, ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ

    0
    163

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

    ਚੰਡੀਗੜ੍ਹ : ਪੰਜਾਬ ਦੇ ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਲੁਧਿਆਣਾ ਅਤੇ ਪਟਿਆਲਾ ਵਿੱਚ ਵੀ ਆਮ ਤਾਪਮਾਨ ਘੱਟ ਸੀ। ਦੋਵਾਂ ਸ਼ਹਿਰਾਂ ਵਿੱਚ ਕ੍ਰਮਵਾਰ 34.9 ਅਤੇ 35.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮੰਗਲਵਾਰ ਨੂੰ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਤੂਫ਼ਾਨ ਦੇ ਨਾਲ ਬਾਰਸ਼ ਹੋ ਸਕਦੀ ਹੈ, ਜਦਕਿ ਬਹੁਤੇ ਇਲਾਕਿਆਂ ਵਿੱਚ ਬੁੱਧਵਾਰ ਅਤੇ ਕਈ ਇਲਾਕਿਆਂ ਵਿੱਚ ਵੀਰਵਾਰ ਨੂੰ ਬਾਰਸ਼ ਹੋਣ ਦੀ ਸੰਭਾਵਨਾ ਹੈ।

    ਉੱਥੇ ਹੀ ਮੰਗਲਵਾਰ ਨੂੰ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਬੁੱਧਵਾਰ ਅਤੇ ਵੀਰਵਾਰ ਨੂੰ ਰਾਜ ਦੇ ਬਹੁਤੇ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਲਖਨਊ ਵਿੱਚ ਮੌਸਮ ਵਿਭਾਗ ਦੇ ਖੇਤਰੀ ਦਫ਼ਤਰ ਅਨੁਸਾਰ ਸੋਮਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਇਸ ਦੇ ਨਾਲ ਹੀ ਪੱਛਮੀ ਉੱਤਰ ਪ੍ਰਦੇਸ਼ ਦੇ ਕੁੱਝ ਇਲਾਕਿਆਂ ‘ਚ ਵੀ ਹਲਕੀ ਬਾਰਸ਼ ਦਰਜ ਕੀਤੀ ਗਈ।

    ਖੇਤਰੀ ਦਫ਼ਤਰ ਅਨੁਸਾਰ ਰਾਜ ਵਿੱਚ ਮਾਨਸੂਨ ਸਰਗਰਮ ਹੈ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋਈ। ਮੌਸਮ ਦਫ਼ਤਰ ਨੇ ਕਿਹਾ ਕਿ ਮੰਗਲਵਾਰ ਨੂੰ ਰਾਜ ਦੇ ਪੂਰਬੀ ਹਿੱਸਿਆਂ ਦੇ ਕੁੱਝ ਇਲਾਕਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਤੇਜ਼ ਤੂਫ਼ਾਨ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜ ਦੇ ਮੌਸਮ ਦੀ ਭਵਿੱਖਬਾਣੀ ਅਨੁਸਾਰ ਬੁੱਧਵਾਰ ਅਤੇ ਵੀਰਵਾਰ ਨੂੰ ਰਾਜ ਦੇ ਬਹੁਤੇ ਹਿੱਸਿਆਂ ਵਿੱਚ ਮੀਂਹ ਜਾਂ ਤੇਜ਼ ਬਾਰਸ਼ ਹੋ ਸਕਦੀ ਹੈ।

    LEAVE A REPLY

    Please enter your comment!
    Please enter your name here