ਮੰਤਰੀਆਂ ਦੇ ਸਮੂਹ ਦੀ ਬੈਠਕ, ਸਿਹਤ ਮੰਤਰੀ ਬੋਲੇ – ਦੇਸ਼ ’ਚ 10 ਲੱਖ ਇਨਫੈਕਟਿਡ ਮਾਮਲੇ

    0
    156

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਦੇਸ਼ ’ਚ ਕੋਵਿਡ-19 ਦੀ ਸਥਿਤੀ ’ਤੇ ਮੰਤਰੀਆਂ ਦੇ ਸਮੂਹ ਦੀ 28ਵੀਂ ਬੈਠਕ ਨੂੰ ਸੰਬੋਧਿਤ ਕੀਤਾ। ਬੈਠਕ ’ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਸਿਹਤ ਸੂਬਾ ਮੰਤਰੀ ਅਸ਼ਵਨੀ ਚੌਬੇ ਵੀ ਮੌਜੂਦ ਰਹੇ। ਬੈਠਕ ’ਚ ਸਿਹਤ ਮੰਤਰੀ ਨੇ ਦੱਸਿਆ ਕਿ ਦੇਸ਼ ’ਚ ਕੋਰੋਨਾ ਵਾਇਰਸ ਦੇ 14,01,609 ਐਕਟਿਵ ਕੇਸ ਬਚੇ ਹਨ।

    ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 1,00,636 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ 61 ਦਿਨਾਂ ’ਚ ਸਭ ਤੋਂ ਘੱਟ ਹਨ। ਨਵੇਂ ਮਾਮਲੇ ਆਉਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2.89 ਕਰੋੜ ਹੋ ਗਈ ਹੈ। ਇਸ ਦੌਰਾਨ 2,427 ਨਵੀਆਂ ਮੌਤਾਂ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ ਵਧ ਕੇ 3,49,186 ਹੋ ਗਈ ਹੈ। ਉੱਥੇ ਹੀ ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੀ 13,90,916 ਵੈਕਸੀਨ ਲਗਾਈ ਗਈ ਹੈ, ਜਿਸ ਤੋਂ ਬਾਅਦ ਕੁੱਲ ਵੈਕਸੀਨੇਸ਼ਨ ਦਾ ਅੰਕੜਾ 23,27,86,432 ’ਤੇ ਪਹੁੰਚ ਗਿਆ ਹੈ।

    LEAVE A REPLY

    Please enter your comment!
    Please enter your name here