ਯੂਕੇ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਦੀ ਮਿਆਦ ਵਧੀ

    0
    133

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਭਾਰਤ ਨੇ ਯੂਕੇ-ਇੰਗਲੈਂਡ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਤੇ ਲੱਗੀ ਪਾਬੰਦੀ 7 ਜਨਵਰੀ ਤੱਕ ਵਧਾ ਦਿੱਤੀ ਹੈ। ਇਹ ਫ਼ੈਸਲਾ ਯੂਕੇ ‘ਚ ਵੱਧ ਰਹੇ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਜ਼ੋਖ਼ਮ ਨੂੰ ਵੇਖਦੇ ਹੋਏ ਲਿਆ ਗਿਆ ਹੈ। ਭਾਰਤ ਨੇ ਪਹਿਲਾਂ ਇਨ੍ਹਾਂ ਉਡਾਣਾਂ ਤੇ 31 ਦਸੰਬਰ ਤੱਕ ਰੋਕ ਲਾਈ ਸੀ ਪਰ ਹੁਣ ਇਸ ਰੋਕ ਨੂੰ ਵਧਾ ਦਿੱਤਾ ਗਿਆ ਹੈ।

    ਕੇਂਦਰੀ ਐਵੀਏਸ਼ਨ ਮੰਤਰੀ ਹਰਦੀਪ ਪੁਰੀ ਨੇ ਟਵੀਟ ਕਰਕੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ।

    LEAVE A REPLY

    Please enter your comment!
    Please enter your name here