ਯੂਪੀ ਗੇਟ ‘ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ

    0
    148

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਯੂਪੀ ਗੇਟ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਬੁੱਧਵਾਰ ਨੂੰ ਕਾਲੇ ਝੰਡੇ ਲਹਿਰਾਏ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਹੋ ਗਈ। ਇਸ ਦੌਰਾਨ ਕਾਲੇ ਝੰਡੇ ਲਹਿਰਾਏ ਗਏ। ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਾਲੀ ਪੱਗ ਬੰਨ੍ਹ ਕੇ ਆਪਣਾ ਵਿਰੋਧ ਜਤਾਇਆ।

    ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ 3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਯੂਪੀ ਗੇਟ ‘ਤੇ ਧਰਨਾ ਪ੍ਰਦਰਸ਼ਨ 26 ਨਵੰਬਰ ਤੋਂ ਸ਼ੁਰੂ ਹੋਇਆ ਸੀ। ਪ੍ਰਦਰਸ਼ਨ ਦੇ ਛੇ ਮਹੀਨੇ 26 ਮਈ ਨੂੰ ਪੂਰੇ ਹੋ ਗਏ ਹਨ। ਬੀਕੇਯੂ ਦੇ ਕੌਮੀ ਬੁਲਾਰੇ ਨੇ ਪਹਿਲਾਂ ਹੀ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਸ਼ਡਿਊਲ ਅਨੁਸਾਰ, ਕਿਸਾਨ ਇਕ ਜਗ੍ਹਾ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨ ਹੱਥਾਂ ਵਿਚ ਕਾਲੇ ਝੰਡੇ ਲੈ ਕੇ ਆਏ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ।

    ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਅੰਦੋਲਨ ਲੋਕ ਸਭਾ ਚੋਣਾਂ ਯਾਨੀ 2024 ਤੱਕ ਚੱਲੇਗਾ। ਇਸ ਦੌਰਾਨ ਕੁਝ ਕਿਸਾਨ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਮੌਜੂਦਾ ਪੁਲਿਸ ਫੋਰਸ ਨੇ ਉਥੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋ ਗਈ। ਇਸ ਦੇ ਬਾਵਜੂਦ, ਕਿਸਾਨ ਆਪਣੀ ਰਣਨੀਤੀ ਵਿਚ ਸਫਲ ਹੋਏ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।

    ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਾਲੇ ਰੰਗ ਦੀ ਪੱਗ ਬੰਨ੍ਹ ਕੇ ਸਰਕਾਰ ਖ਼ਿਲਾਫ਼ ਵਿਰੋਧ ਜਤਾਇਆ। ਟਿਕੈਤ ਨੇ ਕਿਹਾ ਕਿ ਕਿਸਾਨ ਕਿਸੇ ਵੀ ਸਥਿਤੀ ਵਿੱਚ ਝੁਕਣ ਵਾਲੇ ਨਹੀਂ। ਕਿਸਾਨੀ ਨੂੰ ਬਚਾਉਣ ਲਈ ਅੰਦੋਲਨ ਸ਼ੁਰੂ ਕੀਤਾ ਗਿਆ ਹੈ।

    LEAVE A REPLY

    Please enter your comment!
    Please enter your name here