ਰਾਕੇਸ਼ ਟਿਕੈਤ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਏਬੀਵੀਪੀ ਨੇਤਾ ਸਮੇਤ 14 ਲੋਕ ਗ੍ਰਿਫ਼ਤਾਰ

    0
    138

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕਿਸਾਨ ਨੇਤਾ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਨੇ ਏਬੀਵੀਪੀ ਨੇਤਾ ਸਣੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਤਤਾਰਪੁਰ ਲਾਂਘਾ ‘ਤੇ ਹਮਲਾ ਕੀਤਾ ਗਿਆ ਸੀ। ਟਿਕੈਤ ‘ਤੇ ਇਹ ਹਮਲਾ ਉਸ ਸਮੇਂ ਹੋਇਆ ,ਜਦੋਂ ਉਹ ਸਾਵਲੀ ਵਿੱਚ ਸਭਾ ਕਰਨ ਤੋਂ ਬਾਅਦ ਬਾਂਸੂਰ ਵਿੱਚ ਸਭਾ ਕਰਨ ਲਈ ਜਾ ਰਹੇ ਸਨ।

    ਜਾਣਕਾਰੀ ਅਨੁਸਾਰ ਕੁੱਝ ਲੋਕਾਂ ਨੇ ਸਵਾਗਤ ਦੇ ਬਹਾਨੇ ਉਨ੍ਹਾਂ ਦੀ ਕਾਰ ਰੁਕਵਾਈ ਅਤੇ ਫਿਰ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ‘ਤੇ ਸਿਆਹੀ ਵੀ ਸੁੱਟੀ ਗਈ ਸੀ। ਇਸਦੇ ਨਾਲ ਹੀ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਵੀ ਤੋੜੇ ਗਏ ਸਨ। ਇਸ ਹਮਲੇ ਤੋਂ ਬਾਅਦ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਇਸਦੇ ਲਈ ਭਾਜਪਾ ‘ਤੇ ਦੋਸ਼ ਲਗਾਇਆ ਸੀ। ਟਿਕੈਤ ਨੇ ਦੋਸ਼ ਲਾਇਆ ਸੀ ਕਿ ਭਾਜਪਾ ਦੇ ਗੁੰਡਿਆਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਹੈ।

    ਐਫਆਈਆਰ ਅਨੁਸਾਰ ਰਾਕੇਸ਼ ਟਿਕੈਤ ਦੇ ਕਾਫਲੇ ‘ਤੇ ਸ਼ੁੱਕਰਵਾਰ ਸ਼ਾਮ ਨੂੰ 33 ਵਿਅਕਤੀਆਂ ਨੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਹੁਣ ਤੱਕ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਪੁਲਿਸ ਵੱਲੋਂ ਇਨ੍ਹਾਂ ‘ਤੇ ਧਾਰਾ 307, 398, 332, 53, 145, 46, 47,48,49,323,41,506 ਤੇ 427 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਏਬੀਵੀਪੀ ਦੇ ਵਰਕਰ ਕੁਲਦੀਪ ਯਾਦਵ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਸਰਕਾਰ ਮੇਰੇ ‘ਤੇ ਹਮਲੇ ਲਈ ਜ਼ਿੰਮੇਵਾਰ ਹੈ। ਉਸਨੇ ਇਸ ਹਮਲੇ ਨੂੰ ਯੋਜਨਾਬੱਧ ਵੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਅਸੀਂ ਕੋਈ ਰਾਜਨੀਤਿਕ ਪਾਰਟੀ ਨਹੀਂ ਹਾਂ। ਸਾਡਾ ਵਿਰੋਧ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਹੈ, ਅਸੀਂ ਭਾਜਪਾ ਦਾ ਵਿਰੋਧ ਨਹੀਂ ਕਰ ਰਹੇ। ਉਨ੍ਹਾਂ ਦੇ ਲੋਕ ਇੱਥੇ ਆ ਕੇ ਗੱਲਾਂ ਕਰਦੇ ਹਨ। ਅੱਜ ਦਾ ਪ੍ਰੋਗਰਾਮ ਅਲੀਗੜ੍ਹ ਵਿੱਚ ਹੈ। ਕੱਲ੍ਹ ਅਸੀਂ ਦੋ ਦਿਨਾਂ ਲਈ ਗੁਜਰਾਤ ਜਾ ਰਹੇ ਹਾਂ।’

    ਉਧਰ ਭਾਜਪਾ ਨੇ ਇਸ ਮਾਮਲੇ ਤੋਂ ਆਪਣਾ ਪੱਲਾ ਝਾੜ ਦਿੱਤਾ। ਭਾਜਪਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਇਸ ਹਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਭਾਜਪਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਇਸ ਹਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਭਾਜਪਾ ਨੇ ਪੁਲਿਸ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਾਰੀ ਘਟਨਾ ਪੁਲਿਸ ਦੀ ਹਾਜ਼ਰੀ ਵਿੱਚ ਵਾਪਰੀ। ਇਸ ਦੇ ਉਲਟ ਬੀਜੇਪੀ ਨੇ ਖੁਦ ਪੁਲਿਸ ‘ਤੇ ਸਵਾਲ ਖੜੇ ਕੀਤੇ ਹਨ।

     

    LEAVE A REPLY

    Please enter your comment!
    Please enter your name here