ਰਾਜੇਵਾਲ ਦਾ ਸੱਦਾ, ਤਿਆਰ ਰਹੋ ਦਿੱਲੀ ਉਤੇ ਚੜ੍ਹਾਈ ਕਰਨੀ ਹੈ, ਸਰਕਾਰ ਨੇ ਰੋਕਿਆ ਤਾਂ…

    0
    173

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਭੱਜ ਰਹੀ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਤਿਆਰ ਰਹਿਣ। ਮਈ ਮਹੀਨੇ ਕੇਂਦਰ ਸਰਕਾਰ ਨੂੰ ਘੇਰਨ ਲਈ ਸੰਸਦ ਵੱਲ ਚੜ੍ਹਾਈ ਕੀਤੀ ਜਾਵੇਗੀ।

    ਕਿਸਾਨ ਆਗੂ ਨੇ ਕਿਹਾ ਕਿ ਇਸ ਵਾਰ ਦਿੱਲੀ ਕੁਚ ਨੂੰ ਮੁਕੰਮਲ ਤੌਰ ਉਤੇ ਸ਼ਾਂਤਮਈ ਰੱਖਿਆ ਜਾਵੇਗਾ ਪਰ ਜੇਕਰ ਸਰਕਾਰ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਅੜੀ ਤੋੜਨ ਲਈ ਸਖ਼ਤ ਰਣਨੀਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਕਈ ਪ੍ਰੋਗਰਾਮ ਦਿੱਤੇ ਗਏ ਹਨ। ਕਿਸਾਨ ਆਗੂ ਨੇ ਦੱਸਿਆ ਕਿ ਪੰਜ ਅਪਰੈਲ ਨੂੰ ‘ਐੱਫਸੀਆਈ ਬਚਾਓ ਦਿਵਸ’ ਮਨਾਉਂਦਿਆਂ ਦੇਸ਼ ਭਰ ਵਿੱਚ ਐੱਫਸੀਆਈ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸੇ ਤਰ੍ਹਾਂ 10 ਅਪਰੈਲ ਨੂੰ 24 ਘੰਟਿਆਂ ਲਈ ਕੇਐੱਮਪੀ ਬੰਦ ਕੀਤਾ ਜਾਵੇਗਾ।13 ਅਪਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਹੱਦਾਂ ’ਤੇ ਹੀ ਮਨਾਇਆ ਜਾਵੇਗਾ। ਇਸ ਤੋਂ ਅਗਲੇ ਦਿਨ 14 ਅਪਰੈਲ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ’ਤੇ ‘ਸੰਵਿਧਾਨ ਬਚਾਓ ਦਿਵਸ’ ਮਨਾਇਆ ਜਾਵੇਗਾ। ਇਸੇ ਲੜੀ ਤਹਿਤ ਪਹਿਲੀ ਮਈ ਨੂੰ ‘ਮਜ਼ਦੂਰ ਦਿਵਸ’ ਮਨਾਇਆ ਜਾਵੇਗਾ।

    ਇਸ ਦਿਨ ਸਾਰੇ ਪ੍ਰੋਗਰਾਮ ਮਜ਼ਦੂਰ-ਕਿਸਾਨ ਏਕਤਾ ਨੂੰ ਸਮਰਪਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਮਈ ਵਿੱਚ ਸੰਸਦ ਵੱਲ ਮਾਰਚ ਕੀਤਾ ਜਾਵੇਗਾ, ਜਿਸ ਵਿੱਚ ਕਿਸਾਨ, ਦਲਿਤ, ਬੇਰੁਜ਼ਗਾਰ ਅਤੇ ਸਮਾਜ ਦੇ ਹੋਰ ਵਰਗਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

     

    LEAVE A REPLY

    Please enter your comment!
    Please enter your name here