ਰਾਜ ਸਭਾ ‘ਚ ਕਿਸਾਨੀ ਅੰਦੋਲਨ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰਾਂ ਨੇ ਕੀਤਾ ਵਾਕਆਊਟ

    0
    131

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਮੰਗਲਵਾਰ ਨੂੰ ਸੰਸਦ ਵਿੱਚ ਵੀ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਹੋਏ ਕਿਸਾਨਾਂ ਦੇ ਅੰਦੋਲਨ ਦੀ ਗੂੰਜ ਸੁਣਾਈ ਦਿੱਤੀ ਹੈ। ਕਿਸਾਨਾਂ ਦੇ ਮੁੱਦੇ ‘ਤੇ ਰਾਜ ਸਭਾ ‘ਚ ਵਿਰੋਧੀ ਧਿਰਾਂ ਸਰਕਾਰ ਨੂੰ ਲਗਾਤਾਰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਬਜਟ ਤੋਂ ਬਾਅਦ ਅੱਜ ਰਾਜ ਸਭਾ ‘ਚ ਵਿਰੋਧੀ ਧਿਰਾਂ ਨੇ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।

    ਇਸ ਦੌਰਾਨ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਜ ਸਭਾ ਵਿੱਚ ਕਿਸਾਨਾਂ ਦੇ ਮੁੱਦੇ ਉੱਤੇ ਵਿਚਾਰ ਵਟਾਂਦਰੇ ਲਈ ਨੋਟਿਸ ਦਿੱਤੇ ਸਨ। ਹਾਲਾਂਕਿ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ ‘ਤੇ ਕੱਲ੍ਹ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਬੰਦ ਵਿਰੋਧੀ ਧਿਰਾਂ ਨੇ ਫਿਰ ਸਦਨ ਤੋਂ ਵਾਕਆਊਟ ਕੀਤਾ ਹੈ। ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਸਦਨ ਨੂੰ ਸਵੇਰੇ 11.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

    ਇਸ ਤੋਂ ਪਹਿਲਾਂ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਸਵੇਰੇ 10.30 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਮੁੜ ਚਾਲੂ ਹੋਈ ਤਾਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਵਿਰੋਧੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹੰਗਾਮੇ ਨੂੰ ਦੇਖਦਿਆਂ ਸਦਨ ਦੀ ਕਾਰਵਾਈ ਨੂੰ ਇਕ ਵਾਰ ਫਿਰ ਸਵੇਰੇ 11.30 ਵਜੇ ਤੱਕ ਲਈ ਮੁਲਤਵੀ ਕਰਨਾ ਪਿਆ ਹੈ। ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਸਦਨ ਨੂੰ ਸਵੇਰੇ 11.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

    ਇਸ ਦੌਰਾਨ ਉਪ ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿੱਚ ਕਿਸਾਨੀ ਅੰਦੋਲਨ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਕਿਹਾ, “ਮੈਂ ਅੱਜ ਤੋਂ ਹੀ ਵਿਚਾਰ-ਵਟਾਂਦਰੇ ਦੀ ਸ਼ੁਰੂਆਤ ਕਰਨਾ ਚਾਹੁੰਦਾ ਸੀ ਪਰ ਮੈਨੂੰ ਦੱਸਿਆ ਗਿਆ ਕਿ ਇਹ ਵਿਚਾਰ- ਚਰਚਾ ਸਭ ਤੋਂ ਪਹਿਲਾਂ ਲੋਕ ਸਭਾ ਵਿੱਚ ਸ਼ੁਰੂ ਹੁੰਦੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਕੱਲ੍ਹ ਰਾਸ਼ਟਰਪਤੀ ਦੇ ਸੰਬੋਧਨ ‘ਤੇ ਵਿਚਾਰ ਕਰਨ ਲਈ ਸਹਿਮਤ ਹੋਏ ਹਾਂ।

    LEAVE A REPLY

    Please enter your comment!
    Please enter your name here