ਰਾਮ ਮੰਦਰ ਭੂਮੀ ਪੂਜਨ ਲਈ ਸ਼੍ਰੀ ਅਕਾਲ ਤਖ਼ਤ ਦੇ ਜੱਥੇਦਾਰ ਨੂੰ ਸੱਦਾ :

    0
    159

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

    ਚੰਡੀਗੜ੍ਹ : ਇਸ ਵੇਲੇ ਇਹ ਚਰਚਾ ਬੜੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣਾਉਣ ਲਈ ਪੰਜ ਅਗਸਤ ਨੂੰ ਕੀਤੇ ਜਾ ਰਹੇ ਸਮਾਗਮ ਵਿੱਚ ਸ਼੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਣਗੇ ਜਾਂ ਨਹੀਂ। ਉਨ੍ਹਾਂ ਨੇ ਅਜੇ ਤੱਕ ਇਸ ਬਾਰੇ ਕੋਈ ਸਪਸ਼ਟ ਨਹੀਂ ਕੀਤਾ ਪਰ ਕੁੱਝ ਸਿੱਖ ਸੰਸਥਾਵਾਂ ਦਾ ਰਾਏ ਹੈ ਕਿ ਸਿੱਖ ਸ਼ਖਸੀਅਤਾਂ ਨੂੰ ਇਸ ਸਮਾਗਮ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।

    ਦਰਅਸਲ ਸਮਾਗਮ ਵਿੱਚ ਸ਼ਾਮਲ ਹੋਣ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ ਮਿਲਿਆ ਹੈ। ਇਹ ਸੱਦਾ ਪੱਤਰ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਜੱਥੇਬੰਦੀ ਦੇ ਜਨਰਲ ਸਕੱਤਰ ਚੰਪਤ ਰਾਏ ਵੱਲੋਂ ਭੇਜਿਆ ਗਿਆ ਹੈ। ਇਹ ਸੱਦਾ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ’ਚ ਰਾਸ਼ਟਰੀ ਸਿੱਖ ਸੰਗਤ ਦੇ ਪੰਜਾਬ ਦੇ ਜਨਰਲ ਸਕੱਤਰ ਤੇ ਪ੍ਰਚਾਰਕ ਸੰਦੀਪ ਸਿੰਘ ਤੇ ਹੋਰਾਂ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਨੂੰ 4 ਅਗਸਤ ਦੀ ਸ਼ਾਮ ਨੂੰ ਕਾਰ ਸੇਵਕ ਪੂਰਮ ਜਾਨਕੀ ਘਾਟ ਪਰਿਕਰਮਾ ਮਾਰਗ ਅਯੁੱਧਿਆ ਪੁੱਜਣ ਲਈ ਆਖਿਆ ਗਿਆ ਹੈ।

    ਇਹ ਪੱਤਰ ਲੈ ਕੇ ਆਏ ਰਾਸ਼ਟਰੀ ਸਿੱਖ ਸੰਗਤ ਦੇ ਆਗੂ ਸੰਦੀਪ ਸਿੰਘ ਦਾ ਕਹਿਣਾ ਹੈ ਕਿ ਉਹ ਰਾਮ ਮੰਦਿਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਵੀ ਲੈ ਕੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਸੰਬੰਧ ’ਚ ਅਯੁੱਧਿਆ ਸਥਿਤ ਗੁਰਦੁਆਰੇ ਵਿੱਚ ਸ਼ੁਕਰਾਨੇ ਵਜੋਂ ਅਖੰਡ ਪਾਠ ਵੀ ਰਖਵਾਇਆ ਜਾਵੇਗਾ, ਜਿਸ ਦਾ ਭੋਗ 7 ਅਗਸਤ ਨੂੰ ਪਵੇਗਾ। ਇਸ ਭੋਗ ਵਿੱਚ ਸ਼ਾਮਲ ਹੋਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ। ਉਂਝ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਫ਼ਿਲਹਾਲ ਕੋਈ ਸੱਦਾ ਪੱਤਰ ਨਹੀਂ ਮਿਲਿਆ।

    LEAVE A REPLY

    Please enter your comment!
    Please enter your name here