ਰਾਹੁਲ ਗਾਂਧੀ ਤੋਂ ਬਾਅਦ ਪਾਰਟੀ ਦਾ ਟਵਿੱਟਰ ਅਕਾਊਂਟ ਵੀ ਕੀਤਾ ਬੰਦ

    0
    140

    ਨਵੀਂ ਦਿੱਲੀ, (ਰੁਪਿੰਦਰ) :

    ਟਵਿੱਟਰ ਅਤੇ ਕਾਂਗਰਸ ਵਿਚਾਲੇ ਟਕਰਾਅ ਲਗਾਤਾਰ ਵਧ ਰਿਹਾ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਅਕਾਊਂਟ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਟਵਿੱਟਰ ਅਕਾਊਂਟ ਨੂੰ ਵੀ ਲੌਕ ਕਰ ਦਿੱਤਾ ਗਿਆ ਹੈ। ਵੀਰਵਾਰ ਨੂੰ ਕਾਂਗਰਸ ਦੁਆਰਾ ਇਹ ਦੋਸ਼ ਲਗਾਇਆ ਗਿਆ ਹੈ ਕਿ ਉਸਦੇ ਟਵਿੱਟਰ ਅਕਾਊਂਟ ਨੂੰ ਲੌਕ ਕਰ ਦਿੱਤਾ ਗਿਆ ਹੈ ਪਰ ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ।

    ਇਹ ਜਾਣਕਾਰੀ ਕਾਂਗਰਸ ਨੇ ਫੇਸਬੁੱਕ ‘ਤੇ ਦਿੱਤੀ ਹੈ। ਕਾਂਗਰਸ ਨੇ ਲਿਖਿਆ ਹੈ ਕਿ ਜਦੋਂ ਸਾਡੇ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਸੀ, ਅਸੀਂ ਡਰਦੇ ਨਹੀਂ ਸੀ ਤਾਂ ਹੁਣ ਟਵਿੱਟਰ ਅਕਾਊਂਟ ਬੰਦ ਕਰਨ ਤੋਂ ਸਾਨੂੰ ਕੀ ਡਰ ਲੱਗੇਗਾ। ਅਸੀਂ ਕਾਂਗਰਸ ਹਾਂ, ਇਹ ਲੋਕਾਂ ਦਾ ਸੰਦੇਸ਼ ਹੈ, ਅਸੀਂ ਲੜਾਂਗੇ, ਲੜਦੇ ਰਹਾਂਗੇ। ਕਾਂਗਰਸ ਵੱਲੋਂ ਕਿਹਾ ਗਿਆ ਹੈ ਕਿ ਜੇ ਬਲਾਤਕਾਰ ਪੀੜਤ ਲੜਕੀ ਨੂੰ ਨਿਆਂ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨਾ ਅਪਰਾਧ ਹੈ ਤਾਂ ਅਸੀਂ ਇਸ ਅਪਰਾਧ ਨੂੰ ਸੌ ਵਾਰ ਕਰਾਂਗੇ। ਜੈ ਹਿੰਦ, ਸੱਤਿਆਮੇਵ ਜਯਤੇ।ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿੱਚ ਇੱਕ 9 ਸਾਲ ਦੀ ਬੱਚੀ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਆਪਣੇ ਪਰਿਵਾਰ ਨੂੰ ਮਿਲੇ ਸਨ। ਇਸ ਮੁਲਾਕਾਤ ਦੀ ਤਸਵੀਰ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਪਹਿਲਾਂ ਮੁਅੱਤਲ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਇਸਨੂੰ ਲੌਕ ਕਰ ਦਿੱਤਾ ਗਿਆ।

    ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਤੋਂ ਇਲਾਵਾ ਕਈ ਹੋਰ ਕਾਂਗਰਸੀ ਨੇਤਾਵਾਂ ਦੇ ਅਕਾਊਂਟ ਨੂੰ ਵੀ ਲੌਕ ਕੀਤਾ, ਜਿਨ੍ਹਾਂ ਵਿੱਚ ਰਣਦੀਪ ਸੁਰਜੇਵਾਲਾ, ਅਜੇ ਮਾਕਨ, ਸੁਸ਼ਮਿਤਾ ਦੇਵ ਅਤੇ ਕੁੱਝ ਹੋਰ ਨੇਤਾ ਸ਼ਾਮਲ ਸਨ। ਸਰਕਾਰ ਇਸ ਮੁੱਦੇ ‘ਤੇ ਲਗਾਤਾਰ ਕਾਂਗਰਸ ਨੂੰ ਘੇਰ ਰਹੀ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਟਵਿੱਟਰ ਦੁਆਰਾ ਸਰਕਾਰ ਦੇ ਦਬਾਅ ਹੇਠ ਅਜਿਹੀ ਕਾਰਵਾਈ ਕੀਤੀ ਗਈ ਹੈ। ਹਾਲ ਹੀ ਵਿੱਚ ਯੂਥ ਕਾਂਗਰਸ ਨੇ ਵੀ ਦਿੱਲੀ ਵਿੱਚ ਟਵਿੱਟਰ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।

     

    LEAVE A REPLY

    Please enter your comment!
    Please enter your name here