ਰੇਲਾਂ ਦੇ ਨਾਲ-ਨਾਲ ਕਿਸਾਨਾਂ ਵੱਲੋਂ ਅੱਜ ਸੜਕੀ ਆਵਾਜਾਈ ਕੀਤੀ ਜਾਵੇਗੀ ਠੱਪ !

    0
    101

    ਚੰਡੀਗੜ੍ਹ, ਜਨਗਾਥਾ ਟਾਇਮਜ਼ (ਸਿਮਰਨ): ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ 15 ਅਕਤੂਬਰ ਤਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਵੱਲੋਂ ਸ਼ੁੱਕਰਵਾਰ ਯਾਨੀ ਅੱਜ ਰੇਲ ਗੱਡੀਆਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਠੱਪ ਕੀਤੀ ਜਾਵੇਗੀ।

    ਬੀਤੇ ਦਿਨ ਉਪ ਮੁੱਖ ਮੰਤਰੀ ਦੁਸ਼ਯੰਤ ਚੋਟਾਲਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਅੱਜ ਦੋ ਘੰਟੇ ਦੁਪਹਿਰ ਕਰੀਬ 12 ਤੋਂ ਦੋ ਵਜੇ ਤਕ ਅੰਤਰਰਾਸ਼ਟਰੀ ਤੇ ਰਾਜ ਮਾਰਗਾਂ ‘ਤੇ ਆਵਾਜਾਈ ਠੱਪ ਕਰਨ ਦਾ ਐਲਾਨ ਕੀਤਾ ਹੈ।

    ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੇਕਰ 15 ਅਕਤੂਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਨਾ ਕੀਤਾ ਤਾਂ ਬੀਜੇਪੀ ਵਾਂਗ ਕਾਂਗਰਸ ਦਾ ਵੀ ਬਾਈਕਾਟ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here