‘ਰੈਫਰੈਂਡਮ-2020’ ‘ਤੇ ਸੁਖਬੀਰ ਬਾਦਲ ਨੂੰ ਕੈਪਟਨ ਨੇ ਘੇਰਿਆ, ਉਠਾਏ ਵੱਡੇ ਸਵਾਲ !

    0
    119

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਸ ਫਾਰ ਜਸਟਿਸ ਦੇ ‘ਰੈਫਰੈਂਡਮ-2020’ ਨੂੰ ਖੁੱਲ੍ਹੇ ਤੌਰ ’ਤੇ ਰੱਦ ਕਰ ਦੇਣ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਯੂਕੇ ਦੇ ਵੀ ਸ਼ਾਮਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਤੋਂ ਬਾਅਦ ਹੁਣ ਯੂਕੇ ਨੇ ਵੀ ਸਾਫ ਤੌਰ ’ਤੇ ਇਹ ਬਿਆਨ ਜਾਰੀ ਕੀਤਾ ਹੈ ਕਿ ਉਸ ਦਾ ਇਸ ਗ਼ੈਰ-ਅਧਿਕਾਰਤ ਰੈਫਰੈਂਡਮ ਨਾਲ ਕੋਈ ਵੀ ਸੰਬੰਧ ਨਹੀਂ ਹੈ ਤੇ ਉਹ ਪੰਜਾਬ ਨੂੰ ਭਾਰਤ ਦਾ ਹਿੱਸਾ ਸਮਝਦੇ ਹਨ।

    ਯੂਕੇ ਦੇ ਬਿਆਨ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਹੈਰਾਨੀ ਜ਼ਾਹਰ ਕੀਤੀ ਕਿ ਕਿਉਂ ਸੁਖਬੀਰ ਨੇ ਪਾਕਿਸਤਾਨ ਦੀ ਹਮਾਇਤ ਹਾਸਲ ਸਿੱਖਸ ਫਾਰ ਜਸਟਿਸ ਤੇ ਭਾਰਤ ਤੇ ਖ਼ਾਸ ਕਰਕੇ ਪੰਜਾਬ ਨੂੰ ਅਸਥਿਰ ਕਰਨ ਵਿੱਚ ਲੱਗੀਆਂ ਦਹਿਸ਼ਤਗਰਦੀ ਤੇ ਗਰਮ ਖਿਆਲੀ ਜੱਥੇਬੰਦੀਆਂ ਵੱਲੋਂ ਦਰਪੇਸ਼ ਖ਼ਤਰੇ ਤੋਂ ਅੱਖਾਂ ਮੀਚੀਆਂ ਹੋਈਆਂ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਯੂਏਪੀਏ ਤਹਿਤ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਦਾ ਤਾਂ ਵਿਰੋਧ ਕਰ ਰਹੇ ਹਨ ਪਰ ਸੂਬਾ ਸਰਕਾਰ ਵੱਲੋਂ ਇਸ ਖ਼ਤਰੇ ਨਾਲ ਨਿਪਟਣ ਲਈ ਸਰਕਾਰ ਵੱਲੋਂ ਅਪਣਾਈ ਜਾ ਰਹੀ ਰਣਨੀਤੀ ਖ਼ਿਲਾਫ਼ ਜਾ ਰਹੇ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਆਪਣੇ ਵੱਲੋਂ ਪਹਿਲਾਂ ਕੀਤੀ ਗਈ ਪੇਸ਼ਕਸ਼ ਯਾਦ ਕਰਵਾਈ ਜਿਸ ਤਹਿਤ ਯੂਏਪੀਏ ਦੀ ਦੁਰਵਰਤੋਂ ਤੇ ਇਸ ਤਹਿਤ ਹੋਈ ਕਿਸੇ ਵੀ ਗ਼ਲਤ ਗ੍ਰਿਫ਼ਤਾਰੀ ਸੰਬੰਧੀ ਨਜ਼ਰਸਾਨੀ ਕਰਨ ਦੀ ਗੱਲ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਅਜਿਹੇ ਮਾਮਲਿਆਂ ਦੀ ਸੂਚੀ ਕਿਉਂ ਨਹੀਂ ਭੇਜਦੇ।

    LEAVE A REPLY

    Please enter your comment!
    Please enter your name here