ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

    0
    146

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਦੇਸ਼ ‘ਚ ਅੱਜ ਲਗਾਤਾਰ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲਿਆ। ਅੰਤਰ ਰਾਸ਼ਟਰੀ ਪੱਧਰ ‘ਤੇ ਲਗਾਤਾਰ ਕੱਚੇ ਤੇਲ ਦੀਆਂ ਕੀਮਤਾਂ ‘ਚ ਇਜ਼ਾਫਾ ਦੇਖਣ ਨੂੰ ਮਿਲਿਆ ਹੈ। ਜਿਸ ਤੋਂ ਬਾਅਦ ਇਸ ਦਾ ਅਸਰ ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੇ ਰੇਟ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

    ਮੁੰਬਈ ‘ਚ ਪੈਟਰੋਲ ਦੀ ਕੀਮਤ ਹੁਣ ਤਕ ਦੇ ਉੱਚੇ ਪੱਧਰ ਦੇ ਕਰੀਬ ਪਹੁੰਚ ਚੁੱਕੀ ਹੈ। ਦੇਸ਼ ‘ਚ ਅੱਜ ਪੈਟਰੋਲ ਤੇ ਡੀਜ਼ਲ ‘ਚ 22 ਪੈਸੇ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ ਪ੍ਰਤੀ ਲੀਟਰ 84.70 ਰੁਪਏ ਹੋ ਚੁੱਕੀ ਹੈ।

    ਇਸ ਤੋਂ ਇਲਾਵਾ ਡੀਜ਼ਲ ਦੇ ਰੇਟ 74.88 ਰੁਪਏ ਪ੍ਰਤੀ ਲੀਟਰ ਪਹੁੰਚ ਚੁੱਕਾ ਹੈ। ਉੱਥੇ ਹੀ ਮੁੰਬਈ ‘ਚ ਪੈਟਰੋਲ ਦੀ ਕੀਮਤ 91.32 ਰੁਪਏ ਪ੍ਰਤੀ ਲੀਟਰ ਹੋ ਚੁੱਕੀ ਹੈ। ਇਸ ਤੋਂ ਇਲਾਵਾ ਮੁੰਬਈ ‘ਚ ਡੀਜ਼ਲ ਦੀ ਕੀਮਤ 81.60 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।

    ਕੋਲਕਾਤਾ ‘ਚ ਪੈਟਰੋਲ ਦੇ ਭਾਅ 86.15 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਏ ਹਨ। ਡੀਜ਼ਲ 78.47 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਚੇਨੱਈ ‘ਚ ਪੈਟਰੋਲ 87.40 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਡੀਜ਼ਲ 80 ਰੁਪਏ 19 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ।

    ਦਰਅਸਲ ਅੰਤਰ ਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਬਾਲਣ ਦੀਆਂ ਕੀਮਤਾਂ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਅਮਰੀਕੀ ਵੇਸਟ ਟੈਕਸਾਸ ਇੰਟਰਮੀਡੀਏਟ 53.88 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ। ਉੱਥੇ ਹੀ ਬ੍ਰੈਟ ਕੱਚਾ ਤੇਲ 57.37 ਪ੍ਰਤੀ ਡਾਲਰ ‘ਤੇ ਪਹੁੰਚ ਗਿਆ।

    LEAVE A REPLY

    Please enter your comment!
    Please enter your name here