ਲਾਕਡਾਊਨ ਫੇਜ਼-2, ਕੇਂਦਰ ਸਰਕਾਰ ਵੱਲੋਂ ਰਿਆਇਤਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ :

    0
    153

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਕੇਂਦਰ ਵਿੱਚ 3 ਮਈ ਤੱਕ ਵਧਾਏ ਗਏ ਲਾਕਡਾਊਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਬੁੱਧਵਾਰ ਨੂੰ ਜਾਰੀ ਕੀਤੇ ਹਨ। ਇਨਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਖਾਣ ਪੀਣ ਤੇ ਦਵਾਈਆਂ ਬਣਾਉਣ ਵਾਲੀ ਤਮਾਮ ਇੰਡਸਟਰੀ ਖੁੱਲੀ ਰਹੇਗੀ।

    ਇਸ ਦੇ ਨਾਲ ਹੀ ਪੇਂਡੂ ਭਾਰਤ ਵਿੱਚ ਸਾਰੀਆਂ ਫੈਕਟਰੀਆਂ ਖੋਲ੍ਹਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਨਵੀਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਰੇਗਾ ਦੇ ਕੰਮਾਂ ਨੂੰ ਵੀ ਆਗਿਆ ਦਿੱਤੀ ਗਈ ਹੈ, ਜਿਸ ਦੇ ਤਹਿਤ ਆਖਿਆ ਗਿਆ ਹੈ ਕਿ ਸਿੰਚਾਈ ਅਤੇ ਪਾਣੀ ਦੀ ਸੰਭਾਲ ਨੂੰ ਪਹਿਲ ਦਿੱਤੀ ਜਾਵੇ।

    ਨਵੇਂ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਇਹ ਸਾਰੀਆਂ ਗਤੀਵਿਧੀਆਂ ਰਾਜਾਂ / ਕੇਂਦਰ ਸ਼ਾਸਤ ਪ੍ਦੇਸ਼ਾਂ ਦੁਆਰਾ ਆਗਿਆ ਦੇਣ ਤੋਂ ਬਾਅਦ ਸ਼ੁਰੂ ਕੀਤੀਆਂ ਜਾਣਗੀਆਂ, ਹਾਲਾਂਕਿ ਇਸ ਤੋਂ ਪਹਿਲਾਂ ਸਮਾਜਿਕ ਦੂਰੀਆਂ ਵਾਲੇ ਉਪਾਅ ਵੀ ਕੀਤੇ ਜਾਣੇ ਚਾਹੀਦੇ ਹਨ। ਜਾਰੀ ਕੀਤੇ ਗਏ ਨਿਰਦੇਸ਼ਾਂ ਵਿੱਚ ਗ੍ਰਹਿ ਮੰਤਰਾਲੇ (ਐੱਮਐੱਚਏ) ਦਾ ਕਹਿਣਾ ਹੈ ਕਿ ਸਾਰੀਆਂ ਜਨਤਕ ਥਾਵਾਂ, ਕਾਰਜ ਸਥਾਨਾਂ ਉਤੇ ਮਾਸਕ ਪਾਉਣਾ ਲਾਜ਼ਮੀ ਹੈ। ਜਨਤਕ ਥਾਵਾਂ ‘ਤੇ ਥੁੱਕਣਾ ਸਜਾਯੋਗ ਹੋਵੇਗਾ।

    ਐੱਮਐੱਚਏ ਦੀ ਦਿਸ਼ਾ ਨਿਰਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿਨੇਮਾ ਹਾਲ, ਮਾਲ, ਸ਼ਾਪਿੰਗ ਕੰਪਲੈਕਸ, ਜਿਮਨੇਜ਼ੀਅਮ, ਸਪੋਰਟਸ ਕੰਪਲੈਕਸ, ਸਵੀਮਿੰਗ ਪੂਲ ਤੇ ਬਾਰ ਤਿੰਨ ਮਈ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ, ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ, ਘਰੇਲੂ, ਅੰਤਰਰਾਸ਼ਟਰੀ ਹਵਾਈ ਯਾਤਰਾ, ਰੇਲ ਸੇਵਾਵਾਂ 3 ਮਈ ਤੱਕ ਲਈ ਮੁਅੱਤਲ ਰਹਿਣਗੀਆਂ।

    ਦੱਸਿਆ ਗਿਆ ਹੈ ਕਿ ਲੋਕਾਂ ਦੀ ਆਵਾਜਾਈ, ਮੈਟਰੋ, ਬੱਸ ਸੇਵਾਵਾਂ ਇਕ ਰਾਜ ਤੋਂ ਦੂਜੇ ਰਾਜ ਅਤੇ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ 3 ਮਈ ਤੱਕ ਪਾਬੰਦੀ ਲਗਾਈ ਗਈ ਹੈ। ਲਾਕਡਾਊਨ ਫੇਜ਼-2, ‘ਤੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਾਰੇ ਸਮਾਜਿਕ, ਰਾਜਨੀਤਿਕ, ਖੇਡਾਂ, ਧਾਰਮਿਕ ਕਾਰਜਾਂ, ਧਾਰਮਿਕ ਸਥਾਨਾਂ, ਧਾਰਮਿਕ ਸਥਾਨਾਂ ‘ਤੇ 3 ਮਈ ਤੱਕ ਜਨਤਾ ਲਈ ਬੰਦ ਰਹਿਣਗੇ।

    LEAVE A REPLY

    Please enter your comment!
    Please enter your name here