ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਨੇ 2 ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

    0
    155

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ‘ਤੇ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ਵਿਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 2 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਜੰਮੂ ਦੇ ਰਹਿਣ ਵਾਲੇ ਮਹਿੰਦਰ ਸਿੰਘ ਖਾਲਸਾ ਅਤੇ ਮਨਦੀਪ ਸਿੰਘ ਨੂੰ ਜੰਮੂ ਪੁਲਿਸ ਦੀ ਮੱਦਦ ਨਾਲਦਿੱਲੀ ਪੁਲਿਸ ਵੱਲੋਂ ਮੋਸਟ ਵਾਂਟੇਡ ਦੱਸ ਕੇ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

    ਇਸ ਤੋਂ ਪਹਿਲਾਂ ਬੀਤੇ ਦਿਨ ਵੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਜਸਪ੍ਰੀਤ ਸਿੰਘ ਉਰਫ਼ ਸੰਨੀ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ ਨੇ ਦੱਸਿਆ ਕਿ ਜਸਪ੍ਰੀਤ ਸਿੰਘ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਵਿਚ ਸ਼ਾਮਲ ਰਿਹਾ ਹੈ। ਉਹ ਲਾਲ ਕਿਲ੍ਹੇ ਦੇ ਗੁੰਬਦ ‘ਤੇ ਚੜ੍ਹਿਆ ਵੀ ਸੀ।

    ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਉਰਫ਼ ਸੰਨੀ (29 ਸਾਲ) ਦਿੱਲੀ ਦੇ ਸਵਰੁਪ ਨਗਰ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਵਲੋਂ ਜਾਰੀ ਇਕ ਤਸਵੀਰ ਵਿਚ ਨਜ਼ਰ ਆ ਰਿਹਾ ਹੈ ਕਿ ਜਸਪ੍ਰੀਤ ਸਿੰਘ ਲਾਲ ਕਿਲ੍ਹਾ ਹਿੰਸਾ ਦੇ ਮੁੱਖ ਦੋਸ਼ੀਆਂ ਵਿਚ ਸ਼ਾਮਲ ਮਨਿੰਦਰ ਸਿੰਘ ਉਰਫ਼ ਮੋਨੀ ਦੇ ਪਿੱਛੇ ਗੁੰਬਦ ‘ਤੇ ਖੜਾ ਵਿਖਾਈ ਦੇ ਰਿਹਾ ਹੈ।

    ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ 8 ਫ਼ਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਅਦਾਲਤ ਨੇ 9 ਫ਼ਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ। ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ ‘ਤੇ ਘਟਨਾ ਸਥਾਨ ‘ਤੇ ਦੇਖਿਆ ਗਿਆ ਸੀ।

    LEAVE A REPLY

    Please enter your comment!
    Please enter your name here