ਲੁਧਿਆਣਾ ’ਚ ਬੋਰੀ ’ਚ ਬੰਦ ਲੜਕੀ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ

    0
    145

    ਲੁਧਿਆਣਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਥਾਣਾ ਸਾਹਨੇਵਾਲ ਅਧੀਨ ਪੈਂਦੇ ਕੰਗਨਵਾਲ ਚੌਕੀ ਦੇ ਇਲਾਕੇ ਰੁਦਰਾ ਕਾਲੋਨੀ ਵਿਚ ਮੰਗਲਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਰਾਹਗੀਰਾਂ ਨੇ ਪੁਲਿਸ ਨੂੰ ਪਲਾਟ ਵਿਚ ਬੰਦ ਬੋਰੀ ਵਿਚ ਲਾਸ਼ ਮਿਲਣ ਦੀ ਸੂਚਨਾ ਦਿੱਤੀ।

    ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਬੋਰੀ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿਚ ਇਕ ਨੌਜਵਾਨ ਲੜਕੀ ਦੀ ਲਾਸ਼ ਸੀ। ਪੁਲਿਸ ਨੇ ਬਾਹਰ ਕੱਢ ਕੇ ਦੇਖਿਆ ਤਾਂ ਲੜਕੀ ਦੇ ਗਲੇ ’ਤੇ ਤੇਜ਼ਧਾਰ ਹਥਿਆਰ ਅਤੇ ਮੂੰਹ ਤੇ ਪ੍ਰਾਈਵੇਟ ਪਾਰਟ ’ਤੇ ਤੇਜ਼ਾਬ ਪਾਇਆ ਹੋਇਆ ਸੀ। ਅਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿਸੇ ਨੇ ਬਹੁਤ ਹੀ ਬੇਰਹਿਮੀ ਨਾਲ ਕਤਲ ਕੀਤਾ ਹੈ।

    LEAVE A REPLY

    Please enter your comment!
    Please enter your name here