ਲੁਧਿਆਣਾ ਵਿੱਚ ਦਿਨ ਦਿਹਾੜੇ ਹੋਈ ਲੁੱਟ ਦੀ ਵਾਰਦਾਤ

    0
    146

    ਲੁਧਿਆਣਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਲੁਧਿਆਣਾ ਦੁਗਰੀ ਰੋਡ ਸਥਿਤ ਧਾਂਦਰਾ 100 ਫੁੱਟਾ ਰੋਡ ਤੇ ਉਸ ਸਮੇਂ ਦਹਿਸ਼ਤ ਫੈਲ ਗਈ ਪੈਟਰੋਲ ਪੰਪ ਤੇ ਤੇਲ ਪਵਾਉਣ ਆਏ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਮੋਟਰਸਾਈਕਲ ਸਵਾਰ 3 ਲੁਟੇਰਿਆਂ ਨੇ , 81000 ਹਜ਼ਾਰ ਦੇ ਨਗਦੀ ਅਤੇ ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ ਲੁਟੇਰਿਆਂ ਨੇ ਲੁੱਟ ਖੋਹ ਕਰਦੇ ਸਮੇਂ ਪੈਟਰੋਲ ਪੰਪ ਦੇ ਕਰਮਚਾਰੀਆਂ ਨੂੰ ਜ਼ਖ਼ਮੀ ਕਰ ਦਿੱਤਾ ਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਫਿਲਹਾਲ ਪੁਲਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਮੁਲਾਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਰਹੀ ਹੈ ।

    ਲੁਧਿਆਣਾ ਅੰਦਰ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਸ਼ਰੇਆਮ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਨੇ ਤਾਜ਼ਾ ਘਟਨਾ ਦੁੱਗਰੀ ਰੋਡ ਤੇ ਪੈਟਰੋਲ ਪੰਪ ਦੀ ਹੈ ਜਿੱਥੇ ਦਿਨ ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਟਰੋਲ ਪੰਪ ਦੇ ਕਰਮਚਾਰੀਆਂ ਤੋਂ ਤਕਰੀਬਨ 81000 ਹਜ਼ਾਰ ਰੁਪਏ ਨਗਦ ਅਤੇ ਇਕ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਨੂੰ ਲੁਟੇਰਿਆਂ ਨੇ ਮਹਿਜ ਕੁੱਝ ਹੀ ਮਿੰਟਾਂ ਚ ਅੰਜਾਮ ਦਿੱਤਾ ਅਤੇ ਲੁਟੇਰੇ ਪੈਟਰੋਲ ਪੰਪ ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਜ਼ਖ਼ਮੀ ਕਰ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਜਿਸ ਬਾਰੇ ਜਾਣਕਾਰੀ ਦਿੰਦੇ ਹਨ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੈਟਰੋਲ ਪੰਪ ਉੱਪਰ ਤਿੰਨ ਹਥਿਆਰਬੰਦ ਲੁਟੇਰਿਆਂ ਦੁਆਰਾ ਲੁੱਟ ਕੀਤੀ ਗਈ ਹੈ ਸੀਸੀਟੀਵੀ ਖੰਗਾਲੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਹਨਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

    ਉੱਥੇ ਹੀ ਦੂਜੇ ਪਾਸੇ ਪਟਰੋਲ ਪੰਪ ਦੇ ਮਾਲਕ ਨੇ ਦੱਸਿਆ ਕਿ 81000 ਦੇ ਕਰੀਬ ਨਕਦ ਅਤੇ ਇਕ ਮੋਬਾਇਲ ਫ਼ੋਨ ਨੂੰ ਲੁੱਟ ਕੇ ਲੈ ਗਏ ਹਨ ਲੁਟੇਰੇ ਅਤੇ ਉਹਨਾਂ ਕੋਲ ਪਿਸਤੌਲ ਵੀ ਸੀ ਅਤੇ 2 ਪਟਰੋਲ ਪੰਪ ਤੇ ਕੰਮ ਕਰਨ ਵਾਲੇ ਨੌਜਵਾਨ ਵੀ ਜ਼ਖਮੀ ਹੋਏ ਹਨ।

    LEAVE A REPLY

    Please enter your comment!
    Please enter your name here