ਵਾਅਦੇ ਅਨੁਸਾਰ 8 ਘੰਟੇ ਬਿਜਲੀ ਨਾ ਦੇਣ ‘ਤੇ ਕਿਸਾਨਾਂ ਨੇ ਬਿਜਲੀ ਦਫ਼ਤਰ ਬੰਗਾ ਰੋਡ ਅੱਗੇ ਲਾਇਆ ਧਰਨਾ

    0
    134

    ਫਗਵਾੜਾ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਦਕਿ ਹੁਣ ਉਨ੍ਹਾਂ ਨੂੰ ਚਾਰ ਤੋਂ ਪੰਜ ਘੰਟੇ ਹੀ ਬਿਜਲੀ ਮਿਲਦੀ ਹੈ ਉਸ ਦੇ ਵਿੱਚ ਵੀ ਇਕ-ਦੋ ਘੰਟੇ ਦੇ ਕੱਟ ਲੱਗ ਜਾਂਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਆ ਰਹੀ ਪਰੇਸ਼ਾਨੀ ਦੇ ਚੱਲਦੇ ਸੈਂਕੜੇ ਕਿਸਾਨ ਬੰਗਾ ਰੋਡ ਬਿਜਲੀ ਦਫ਼ਤਰ ਅੱਗੇ ਧਰਨਾ ਲਗਾ ਕੇ ਬੈਠ ਗਏ ਤੇ ਬਿਜਲੀ ਵਿਭਾਗ ਦਾ ਪਿੱਟ-ਸਿਆਪਾ ਕਰਨ ਲੱਗੇ।

    ਇਸ ਮੌਕੇ ਕਿਸਾਨ ਆਗੂ ਕਿਰਪਾਲ ਸਿੰਘ ਮੂਸਾਪੁਰ, ਗੁਰਪਾਲ ਸਿੰਘ ਪਾਲਾ ਆਦਿ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਦਕਿ ਫਿਲਹਾਲ ਦੋ-ਦੋ ਤਿੰਨ ਘੰਟੇ ਹੀ ਬਿਜਲੀ ਮਿਲ ਰਹੀ ਹੈ ਜਿਸ ਦੇ ਵਿਰੋਧ ਵਿੱਚ ਸੰਕੇਤਕ ਧਰਨਾ ਲਗਾਇਆ ਗਿਆ ਹੈ। ਜੇਕਰ ਹਾਲੇ ਵੀ ਬਿਜਲੀ ਵਿਭਾਗ ਨਾ ਸੁਧਰਿਆ ਤੇ ਰੋਜ਼ਾਨਾ ਅੱਠ ਘੰਟੇ ਬਿਜਲੀ ਦੇਣ ਦੀ ਗੱਲ ਪੂਰੀ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here