ਵਿਆਹ ਤੋਂ ਚਾਰ ਦਿਨ ਪਹਿਲਾਂ ਨੌਜਵਾਨ ਨੇ ਲਿਆ ਫਾਹਾ

    0
    159

    ਜਲੰਧਰ, ਜਨਗਾਥਾ ਟਾਇਮਜ਼: (ਰਵਿੰਦਰ)

    ਥਾਣਾ ਰਾਮਾ ਮੰਡੀ ਦੀ ਹੱਦ ‘ਚ ਪੈਂਦੇ ਲੰਮਾ ਪਿੰਡ ਵਿੱਚ ਰਹਿਣ ਵਾਲੇ ਇਕ ਨੌਜਵਾਨ ਨੇ ਆਪਣੇ ਵਿਆਹ ਤੋਂ ਚਾਰ ਦਿਨ ਪਹਿਲਾਂ ਮਾਨਸਿਕ ਤਣਾਅ ਦੇ ਚੱਲਦਿਆਂ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦੀ ਮਾਂ ਨੇ ਕਿਹਾ ਹੈ ਕਿ ਉਸ ਦੇ ਪੁੱਤ ਦੀ ਸਹੁਰਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ ਜਿਸ ਤੋਂ ਬਾਅਦ ਤਣਾਅ ਕਾਰਨ ਉਸ ਦੇ ਪੁੱਤ ਨੇ ਇਹ ਕਦਮ ਚੁੱਕ ਲਿਆ।

    ਜਾਣਕਾਰੀ ਅਨੁਸਾਰ ਸਮੀਰ ਵਾਸੀ ਲੰਮਾ ਪਿੰਡ ਨੇ ਅੱਜ ਆਪਣੇ ਘਰ ਦੇ ਲਾਗੇ ਇਕ ਪਲਾਟ ਵਿਚ ਦਰੱਖਤ ਨਾਲ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਜਦ ਇਲਾਕਾ ਵਾਸੀਆਂ ਨੇ ਉਸ ਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਤਾਂ ਇਸ ਦੀ ਸੂਚਨਾ ਪਰਿਵਾਰ ਵਾਲਿਆਂ ਨੂੰ ਦਿੱਤੀ ਜੋ ਤੁਰੰਤ ਮੌਕੇ ‘ਤੇ ਪਹੁੰਚੇ। ਫਿਰ ਇਸ ਦੀ ਸੂਚਨਾ ਥਾਣਾ ਰਾਮਾਮੰਡੀ ਦੀ ਪੁਲਿਸ ਨੂੰ ਦਿੱਤੀ।ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ। ਇਸ ਮਾਮਲੇ ਵਿਚ ਮ੍ਰਿਤਕ ਦੀ ਮਾਂ ਨੇ ਕਿਹਾ ਕਿ ਉਸ ਦੇ ਪੁੱਤ ਦਾ 28 ਮਈ ਨੂੰ ਵਿਆਹ ਸੀ। ਪਰ ਇਕ ਦੋ ਦਿਨ ਪਹਿਲਾਂ ਉਸ ਤੇ ਪੁੱਤਰ ਦੀ ਸਹੁਰਿਆਂ ਨਾਲ ਕੁੱਝ ਬਹਿਸਬਾਜ਼ੀ ਹੋ ਗਈ ਸੀ ਜਿਸ ਕਾਰਨ ਉਹ ਤਣਾਅ ‘ਚ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

     

    LEAVE A REPLY

    Please enter your comment!
    Please enter your name here