ਵਿਦੇਸ਼ ਗਏ ਨਾਗਰਿਕਾਂ/ਵਿਦਿਆਰਥੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ : ਡੀਸੀ

    0
    124

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਵਾਪਸ ਪਰਤਣ ਦੇ ਚਾਹਵਾਨ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸੰਬੰਧਿਤ ਵਿਦੇਸ਼ ਗਏ ਨਾਗਰਿਕ/ਵਿਦਿਆਰਥੀ ਜ਼ਿਲ੍ਹਾ ਪ੍ਰਸਾਸ਼ਨ ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸੰਪਰਕ ਕਰਨ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਨਾਲ ਆਪਣੇ ਬਾਰੇ ਪੂਰੀ ਜਾਣਕਾਰੀ ਦਿੱਤੀ ਜਾ ਸਕਦੀ ਹੈ।

    ਅਪਨੀਤ ਰਿਆਤ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਿਤ ਆਪਣੇ ਕੰਮ-ਕਾਰਾਂ ਲਈ ਵਿਦੇਸ਼ ਗਏ ਨਾਗਰਿਕਾਂ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਗਏ ਵਿਦਿਆਰਥੀ ਜੇਕਰ ਕੋਰੋਨਾ ਵਾਇਰਸ ਦੀ ਸੰਸਾਰ ਵਿਆਪੀ ਮਹਾਂਮਾਰੀ ਦੇ ਮੱਦੇਨਜ਼ਰ ਹਵਾਈ ਉਡਾਣਾਂ ਬੰਦ ਹੋਣ ਕਰਕੇ ਵਿਦੇਸ਼ਾਂ ਵਿੱਚ ਫਸ ਗਏ ਹਨ ਅਤੇ ਹੁਣ ਜ਼ਿਲ੍ਹੇ ਵਿੱਚ ਆਉਣਾ ਚਾਹੁੰਦੇ ਹਨ, ਤਾਂ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ 62836-68484 ਉਪਰ ਸੰਪਰਕ ਕਰਨ।

    ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਨਾਗਰਿਕਾਂ ਅਤੇ ਵਿਦਿਆਰਥੀਆਂ ਦੇ ਅੰਕੜੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਹਨ, ਜਿਹੜੇ ਇਸ ਸੰਕਟ ਵਿੱਚ ਆਪਣੇ ਘਰ ਵਾਪਸੀ ਕਰਨਾ ਚਾਹੁੰਦੇ ਹਨ, ਪਰ ਕੋਰੋਨਾ ਮਹਾਂਮਾਰੀ ਕਾਰਨ ਹਵਾਈ ਉਡਾਣਾਂ ਉਪਰ ਲੱਗੀ ਪਾਬੰਦੀ ਦੇ ਚੱਲਦਿਆਂ ਆਪਣੇ ਘਰ ਵਾਪਸ ਨਹੀਂ ਪਰਤ ਸਕੇ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸਾਸ਼ਨ ਵਲੋਂ ਜਾਰੀ ਹੈਲਪਲਾਈਨ ਨੰਬਰ ‘ਤੇ ਵਟਸਐਪ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ ਅਤੇ ਕੇਵਲ ‘ਹੈਲੋ ਜਾਂ ਹਾਏ’ ਲਿਖਣ ‘ਤੇ ਹੀ ਲਿੰਕ ਆਟੋਮੈਟਿਕ ਸਬੰਧਤ ਵਿਅਕਤੀ ਦੇ ਮੋਬਾਇਲ ‘ਤੇ ਪਹੁੰਚ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸੰਬੰਧਿਤ ਨਾਗਰਿਕਾਂ ਸਮੇਤ ਵਿਦਿਆਰਥੀ ਇਸ ਲਿੰਕ ਦੀ ਵਰਤੋਂ ਕਰਕੇ ਆਪਣੇ ਬਾਰੇ ਪੂਰੀ ਜਾਣਕਾਰੀ ਦੇ ਸਕਦੇ ਹਨ। ਇਸ ਜਾਣਕਾਰੀ ਵਿੱਚ ਭਾਰਤ ਪਰਤਣ ਦੇ ਚਾਹਵਾਨਾਂ ਦਾ ਨਾਂਅ, ਵਿਦੇਸ਼ ਵਿਚਲੀ ਰਿਹਾਇਸ਼ ਦਾ ਪੂਰਾ ਪਤਾ, ਪਾਸਪੋਰਟ ਨੰਬਰ, ਪਰਿਵਾਰਾਂ ਦੀ ਸੂਰਤ ਵਿੱਚ ਜੇ ਕੋਈ ਹੋਰ ਵਿਅਕਤੀ ਨਾਲ ਆਉਣਾ ਚਾਹੰਦਾ ਹੈ, ਤਾਂ ਇਸ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਣੀ ਜ਼ਰੂਰੀ ਹੈ।

    LEAVE A REPLY

    Please enter your comment!
    Please enter your name here