ਵਿਦੇਸ਼ ਜਾਣ ਲਈ ਨਸ਼ੇ ਦੀ ਸਪਲਾਈ, ਪੁਲਿਸ ਨੇ ਕੀਤਾ ਗ੍ਰਿਫ਼ਤਾਰ !

    0
    133

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਸੁਖਬੀਰ ਸਿੰਘ ਨਾਂ ਦੇ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਮੁਤਾਬਕ ਉਨ੍ਹਾਂ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਸੁਖਬੀਰ ਨੂੰ ਆਉਂਦੇ ਹੋਏ ਦੇਖਿਆ।

    ਪੁਲਿਸ ਨੂੰ ਦੇਖ ਕੇ ਸੁਖਬੀਰ ਨੇ ਜੇਬ ‘ਚ ਪਿਆ ਹੈਰੋਇਨ ਦਾ ਪੈਕੇਟ ਸੁੱਟਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਨੇ ਬੀਟੈੱਕ ਕੀਤੀ ਹੋਈ ਹੈ ਤੇ ਆਈਲੈਟਸ ‘ਚ ਵੀ 7 ਬੈਂਡ ਹਾਸਲ ਕੀਤੇ ਹੋਏ ਹਨ।

    ਉਹ ਵਿਦੇਸ਼ ਜਾਣਾ ਚਾਹੁੰਦਾ ਹੈ, ਜਿਸ ਕਰਕੇ ਪੈਸੇ ਇਕੱਠੇ ਕਰਨ ਲਈ ਉਹ ਇਹ ਸਭ ਕਰਨ ਲੱਗ ਪਿਆ। ਸੁਖਬੀਰ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਸੁਖਬੀਰ ਕਿਥੋਂ ਹੈਰੋਇਨ ਲੈ ਕੇ ਆਇਆ ਸੀ ਤੇ ਕਿੱਥੇ ਸਪਲਾਈ ਕਰਨ ਜਾ ਰਿਹਾ ਸੀ।

    LEAVE A REPLY

    Please enter your comment!
    Please enter your name here