ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7.25 ਲੱਖ ਰੁਪਏ ਦੀ ਠੱਗੀ

    0
    134

    ਬਠਿੰਡਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਜ਼ਿਲ੍ਹੇ ਦੇ ਭੁੱਚੋ ਕਲਾਂ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਇਕ ਵਿਅਕਤੀ ਨੇ 7.25 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਨੇ ਪੀੜ੍ਹਤ ਵਿਅਕਤੀ ਵਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੀ ਜਾਂਚ ਪੜਤਾਲ ਕਰਨ ਬਾਅਦ ਕਥਿੱਤ ਦੋਸ਼ੀ ਵਿਅਕਤੀ ’ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ।

    ਪੁਲਿਸ ਨੂੰ ਸ਼ਿਕਾਇਤ ਦੇ ਕੇ ਮਨਪ੍ਰੀਤ ਸਿੰਘ ਵਾਸੀ ਪਿੰਡ ਭੁੱਚੋ ਕਲਾਂ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ। ਇਸ ਲਈ ਉਸ ਨੇ ਪਿੰਡ ਭੁੱਚੋ ਕਲਾਂ ’ਚ ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਕਥਿਤ ਦੋਸ਼ੀ ਮਨਪ੍ਰੀਤ ਸਿੰਘ ਵਾਸੀ ਪਿੰਡ ਰੁਪਾਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਸੰਪਰਕ ਕੀਤਾ।ਉਸ ਨੇ ਦੱਸਿਆ ਕਿ ਉਹ ਕਈ ਨੌਜਵਾਨਾਂ ਨੂੰ ਹੁਣ ਤਕ ਵਿਦੇਸ਼ ਭੇਜ ਚੁੱਕਿਆ ਹੈ ਅਤੇ ਉਹ ਉਸ ਦਾ ਵੀ ਵੀਜ਼ਾ ਲਗਵਾਕੇ ਉਸ ਨੂੰ ਵੀ ਜਲਦੀ ਹੀ ਵਿਦੇਸ਼ ਭੇਜ ਦੇਵੇਗਾ। ਇਸ ਦੇ ਲਈ ਕਥਿੱਤ ਦੋਸ਼ੀ ਮਨਪ੍ਰੀਤ ਸਿੰਘ ਨੇ ਉਸ ਨੂੰ ਵੱਖ ਵੱਖ ਕਿਸ਼ਤਾਂ ਵਿਚ ਤਕਰੀਬਨ 7.25 ਲੱਖ ਰੁਪਏ ਲੈ ਕੇ ਕਾਫ਼ੀ ਸਮੇਂ ਤਕ ਨਾ ਤਾਂ ਉਸ ਦਾ ਵੀਜ਼ਾ ਲਗਵਾ ਕੇ ਦਿੱਤਾ ਅਤੇ ਨਾ ਹੀ ਉਸ ਨੂੰ ਵਿਦੇਸ਼ ਭੇਜਿਆ। ਉਥੇ ਹੀ ਜਨਵਰੀ ਦੇ ਬਾਅਦ ਲਾਕਡਾਊਨ ਲੱਗਣ ਦਾ ਬਹਾਨਾ ਬਣਾ ਕੇ ਉਸ ਨੂੰ ਲਟਕਾਉਂਦਾ ਰਿਹਾ। ਕਾਫ਼ੀ ਸਮੇਂ ਬੀਤ ਜਾਣ ਬਾਅਦ ਉਸ ਨੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਅਜਿਹਾ ਕਰ ਕਥਿੱਤ ਦੋਸ਼ੀਆਂ ਨੇ ਉਸ ਦੇ ਨਾਲ 7.25 ਲੱਖ ਰੁਪਏ ਦੀ ਠੱਗੀ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here