ਵਿਰੋਧੀਆਂ ਦੇ ਹਮਲੇ ਮਗਰੋਂ ਸੁਖਬੀਰ ਦਾ ਵੱਡਾ ਐਲਾਨ !

    0
    119

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : “ਜੇ ਭਵਿੱਖ ਵਿਚ ਕਦੇ ਵੀ ਸਮਰਥਨ ਮੁੱਲ ਬੰਦ ਕਰਨ ਦੀ ਗੱਲ ਹੋਏ ਤਾਂ ਅਕਾਲੀ ਦਲ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ “, ਨਵੇਂ ਐਕਟ ਬਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਝੂਠ ਬੋਲ ਰਹੇ ਹਨ, ਪੰਜਾਬ ਸਰਕਾਰ ਨੇ ਐਕਟ ਦੀਆਂ ਧਾਰਾਵਾਂ ਨੂੰ ਪਹਿਲਾਂ ਹੀ ਸਹਿਮਤੀ ਦਿੱਤੀ ਹੋਈ ਹੈ, ਇਹਨਾਂ ਸ਼ਬਦਾਂ ਨਾਲ ਸੁਖਬੀਰ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਸਿੱਧਾ ਨਿਸ਼ਾਨੇ ਤੇ ਲਿਆ ਹੈ।

    ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਖ਼ਰੀਦ ਦੇ ਮਸਲੇ ਸਮੇਤ ਕਿਸਾਨ ਹਿਤਾਂ ਉੱਤੇ ਕਤਈ ਕੋਈ ਸਮਝੌਤਾ ਨਹੀਂ ਕਰ ਸਕਦੀ ਅਤੇ ਪਾਰਟੀ ਨੇ ਇਹਨਾਂ ਹਿੱਤਾਂ ਦੀ ਰਾਖੀ ਲਈ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਕਮਰ ਕੱਸੇ ਕੀਤੇ ਹੋਏ ਹਨ।

    ਬਾਦਲ ਮੁਤਾਬਕ ਅਕਾਲੀ ਦਲ ਦੇ ਯਤਨਾ ਸਦਕਾ ਕਿਸਾਨੀ ਵਸਤਾਂ ਦੀ ਖਰੀਦੋ ਫਰੋਖਤ ਸੰਬੰਧੀ ਨਵੇਂ ਐਕਟ ਵਿਚ ਫ਼ਸਲਾਂ ਲਈ ਘੱਟੋਂ ਘੱਟ ਸਮਰਥਨ ਮੁੱਲ ਅਤੇ ਖ਼ਰੀਦ ਨੂੰ ਯਕੀਨੀ ਬਣਾਇਆ ਗਿਆ ਹੈ, ਉਹਨਾਂ ਦੀ ਪਾਰਟੀ ਦੇ ਕਹਿਣ ਤੇ ਹੀ ਪ੍ਰਧਾਨ ਮੰਤਰੀ ਨੇ ਕੇਂਦਰੀ ਖੇਤੀਬਾੜ ਮੰਤਰੀ ਰਾਹੀਂ ਕਿਸਾਨਾਂ ਨੂੰ ਜਨਤਕ ਤੌਰ ਤੇ ਸਪਸ਼ਟ ਕੀਤਾ ਗਿਆ ਹੈ ਕਿ ਘੱਟੋ ਸਮਰਥਨ ਮੁੱਲ ਅਤੇ ਫਸਲਾਂ ਦੀ ਯਕੀਨੀ ਖ਼ਰੀਦਦਾਰੀ ਦਾ ਮੌਜੂਦਾ ਪ੍ਰਬੰਧ ਜਾਰੀ ਰਹੇਗਾ ਅਤੇ ਇਸ ਵਿਚ ਕੋਈ ਤਬਦੀਲੀ ਨਹੀਂ ਆਏਗੀ।

    ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਐਕਟ ਦੇ ਵਿਰੋਧ ਕਰਨ ਬਾਰੇ ਚਿੱਟੇ ਦਿਨ ਝੂਠ ਬੋਲ ਰਹੇ ਹਨ ਕਿਓਂਕਿ ਉਹਨਾਂ ਦੀ ਸਰਕਾਰ ਵੱਲੋਂ ਇਸ ਐਕਟ ਦੇ ਪ੍ਰਬੰਧ ਨੂੰ ਪਹਿਲੋਂ ਹੀ ਅਗਸਤ 2017 ਵਿਚ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਮੁਖ ਮੰਤਰੀ ਹੁਣ ਝੂਠ ਬੋਲ ਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ, ਆਪਣੇ ਪਿਛਲੇ ਰਾਜ ਕਾਲ ਦੌਰਾਨ ਉਹਨਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਨੂੰ ਦਿੱਤੀ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਕਰ ਦਿੱਤੀ ਸੀ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਸੰਘਰਸ਼ ਕਰ ਕੇ ਮੁਸ਼ਕਿਲ ਨਾਲ ਦੁਬਾਰਾ ਸ਼ੁਰੂ ਕਰਵਾਇਆ ਸੀ।

    LEAVE A REPLY

    Please enter your comment!
    Please enter your name here