ਵਿਰੋਧ ਦੇ ਬਾਵਜੂਦ ਸਰਕਾਰ ਵੱਲੋਂ ਕਰੋੜਪਤੀ ਵਿਧਾਇਕਾਂ ਦੇ ਮੁੰਡਿਆਂ ਨੂੰ ਇੰਸਪੈਕਟਰ ਤੇ ਨਾਇਬ ਤਹਿਸੀਲਦਾਰ ਦੀ ਨੌਕਰੀ

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਵਿਚ ਵਿਰੋਧੀ ਧਿਰਾਂ ਦੇ ਵਿਰੋਧੀ ਬਾਵਜੂਦ ਸਰਕਾਰ ਨੇ ਕਾਂਗਰਸੀ ਵਿਧਾਇਕਾਂ ਦੀ ਪੁੱਤਰਾਂ ਨੂੰ ਨੌਕਰੀ ਉਤੇ ਮੋਹਰ ਲਾ ਦਿੱਤੀ ਹੈ। ਪੰਜਾਬ ਵਜ਼ਾਰਤ ਨੇ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ।

    ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਨੌਕਰੀ ਦੇਣ ਮਗਰੋਂ ਇਹ ਦੂਸਰੀ ਵਾਰ ਹੈ ਜਦੋਂ ਮੰਤਰੀ ਮੰਡਲ ਨੇ ਵਿਸ਼ੇਸ਼ ਕੇਸ ਵਜੋਂ ਦੋ ਵਿਧਾਇਕਾਂ ਦੇ ਲੜਕਿਆਂ ਨੂੰ ਰੁਜ਼ਗਾਰ ਦਿੱਤਾ ਹੈ। ਕੈਬਨਿਟ ਨੇ ਇਨ੍ਹਾਂ ਕੇਸਾਂ ਵਿਚ ਨੌਕਰੀ ਦੇਣ ਲਈ ਕੰਪਨਸੇਸ਼ਨ ਪਾਲਿਸੀ 2002 ਤਹਿਤ ਵਿਸ਼ੇਸ਼ ਛੋਟ ਦਿੰਦਿਆਂ ਗਰੁੱਪ ਬੀ ਤਹਿਤ ਨੌਕਰੀ ਦਿੱਤੀ ਹੈ। ਮੰਤਰੀ ਮੰਡਲ ਨੇ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ਪ੍ਰਤਾਪ ਸਿੰਘ ਬਾਜਵਾ ਨੂੰ ਪੁਲਿਸ ਇੰਸਪੈਕਟਰ ਅਤੇ ਹਲਕਾ ਲੁਧਿਆਣਾ (ਉੱਤਰੀ) ਤੋਂ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਲਗਾਏ ਜਾਣ ਦਾ ਫ਼ੈਸਲਾ ਲਿਆ ਹੈ।ਫਤਹਿਜੰਗ ਸਿੰਘ ਦੇ ਪਿਤਾ ਸਤਨਾਮ ਸਿੰਘ ਬਾਜਵਾ ਅਤਿਵਾਦੀਆਂ ਹੱਥੋਂ ਮਾਰੇ ਗਏ ਸਨ। ਮੰਤਰੀ ਮੰਡਲ ਨੇ ਘਟਨਾਵਾਂ ਵਾਪਰਨ ਦੇ ਕਈ ਦਹਾਕਿਆਂ ਮਗਰੋਂ ਤਰਸ ਦੇ ਆਧਾਰ ’ਤੇ ਇਹ ਦੋ ਨੌਕਰੀਆਂ ਦਿੱਤੀਆਂ ਹਨ। ਲੁਧਿਆਣਾ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪਿਤਾ ਜੋਗਿੰਦਰਪਾਲ ਪਾਂਡੇ ਵੀ ਅਤਿਵਾਦੀਆਂ ਹੱਥੋਂ ਮਾਰੇ ਗਏ ਸਨ। ਵਿਧਾਇਕ ਪਾਂਡੇ ਵੱਲੋਂ ਚੋਣਾਂ ਮੌਕੇ ਦਿੱਤੇ ਹਲਫੀਆ ਬਿਆਨ ਅਨੁਸਾਰ ਪਾਂਡੇ ਪਰਿਵਾਰ ਕੋਲ 3.26 ਕਰੋੜ ਦੀ ਜਾਇਦਾਦ ਹੈ ਅਤੇ ਉਨ੍ਹਾਂ ਕੋਲ ਚਾਰ ਗੱਡੀਆਂ ਵੀ ਹਨ।

    ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਆਪ ਦਾ ਤਰਕ ਹੈ ਕਿ ਇਕ ਪਾਸੇ ਸਰਕਾਰ ਵਾਅਦੇ ਦੇ ਬਾਵਜੂਦ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਤੋਂ ਭੱਜ ਰਹੀ ਹੈ ਤੇ ਦੂਜੇ ਪਾਸੇ ਆਪਣੇ ਕਰੋੜਪਤੀ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇ ਰਹੀ ਹੈ।

    LEAVE A REPLY

    Please enter your comment!
    Please enter your name here