ਵਿਵਾਦਿਤ ਅਰਦਾਸ ਮਾਮਲੇ ’ਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਖਪਾਲ ਸਰਾਂ ਨਾਮਜ਼ਦ

    0
    140

    ਬਠਿੰਡਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਬੀੜ ਤਲਾਬ ਦੇ ਗੁਰਦੁਆਰਾ ਸਾਹਿਬ ’ਚ ਬੀਤੀ 19 ਮਈ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ ਦੇ ਹੱਕ ’ਚ ਗ੍ਰੰਥੀ ਗੁਰਮੇਲ ਸਿੰਘ ਵੱਲੋਂ ਕੀਤੀ ਗਈ ਅਰਦਾਸ ਦੇ ਮਾਮਲੇ ’ਚ ਸੋਮਵਾਰ ਨੂੰ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਖਪਾਲ ਸਿੰਘ ਸਰਾਂ ਨੂੰ ਵੀ ਬਠਿੰਡਾ ਪੁਲਿਸ ਨੇ ਨਾਮਜ਼ਦ ਕਰ ਲਿਆ ਹੈ।

    ਪੁਲਿਸ ਨੇ ਸੁਖਪਾਲ ਸਰਾਂ ਖ਼ਿਲਾਫ਼ 120 ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰੰਥੀ ਗੁਰਮੇਲ ਸਿੰਘ ਨੇ ਇਹ ਅਰਦਾਸ ਕੀਤੀ ਸੀ। ਇਸ ਤੋਂ ਬਾਅਦ ਐਡਵੋਕੇਟ ਹਰਪਾਲ ਸਿੰਘ ਖਾਰਾ ਦੀ ਸ਼ਿਕਾਇਤ ’ਤੇ ਥਾਣਾ ਸਦਰ ਬਠਿੰਡਾ ਪੁਲਿਸ ਨੇ ਮੁਲਜ਼ਮ ਗ੍ਰੰਥੀ ਖ਼ਿਲਾਫ਼ 20 ਮਈ ਨੂੰ ਆਈਪੀਸੀ ਦੀ ਧਾਰਾ 295ਏ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰਨ ਤੋਂ ਬਅਦ ਡੀਡੀਆਰ ਨੰਬਰ 14 ਤਹਿਤ ਸੋਮਵਾਰ ਨੂੰ ਭਾਜਪਾ ਨੇਤਾ ਸੁਖਪਾਲ ਸਰਾਂ ਨੂੰ ਇਸ ਮਾਮਲੇ ’ਚ ਨਾਮਜ਼ਦ ਕਰ ਲਿਆ ਗਿਆ ਹੈ।

    ਪੁਲਿਸ ਅਨੁਸਾਰ, ਇਕ ਵੀਡੀਓ ਵਾਇਰਲ ਹੋਈ ਹੈ, ਜਿਸ ’ਚ ਭਾਜਪਾ ਨੇਤਾ ਸੁਖਪਾਲ ਸਰਾਂ ਨੇ ਇਕ ਸਾਜ਼ਿਸ਼ ਤਹਿਤ ਗ੍ਰੰਥੀ ਗੁਰਮੇਲ ਸਿੰਘ ਨਾਲ ਮਿਲ ਕੇ ਜਾਣਬੁੱਝ ਕੇ ਇਹ ਅਰਦਾਸ ਕੀਤੀ ਸੀ। ਜਿਸ ਦਾ ਮਕਸਦ ਲੋਕਾਂ ਨੂੰ ਆਪਸ ’ਚ ਧਰਮ ਤੇ ਜਾਤਪਾਤ ਦੇ ਆਧਾਰ ’ਤੇ ਲੜਾ ਸਕੇ। ਜਿਸ ਦਾ ਸੱਚ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਇਆ ਹੈ।

     

    LEAVE A REPLY

    Please enter your comment!
    Please enter your name here