ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਪੇਸ਼ ਹੋਏ ਡੇਰਾ ਪ੍ਰੇਮੀ

    0
    131

    ਫ਼ਰੀਦਕੋਟ, ਜਨਗਾਥਾ ਟਾਇਮਜ਼: (ਰਵਿੰਦਰ)

    ਬੇਅਦਬੀ ਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ‘ਚ ਸੁਖਜਿੰਦਰ ਸਿੰਘ ਸੰਨੀ, ਬਲਜੀਤ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਕੁਮਾਰ ਤੇ ਸਕਤੀ ਸਿੰਘ ਦਾ 10 ਜੂਨ ਤਕ ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ‘ਤੇ ਅੱਜ ਜੇਲ੍ਹ ਵਿਚੋਂ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਏ, ਜਿਨ੍ਹਾਂ ਨੂੰ ਮੁੜ 15 ਜੂਨ ਤਕ ਅਦਾਲਤੀ ਹਿਰਾਸਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ।

    ਦੱਸਣਯੋਗ ਹੈ ਕਿ ਐੱਸਆਈਟੀ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਦੇ ਪੈਰੋਕਾਰਾਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਥਿਤ ਅਪਮਾਨ ਦਾ ਬਦਲਾ ਲੈਣ ਲਈ ਬੇਅਦਬੀ ਕਾਂਡ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ ਦੇ ਹੱਥ ਲਿਖਤ ਦੇ ਨਮੂਨੇ ਇਲਾਕਾ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਪ੍ਰਾਪਤ ਕਰਕੇ ਇਤਰਾਜ਼ਯੋਗ ਪੋਸਟਰ ਨਾਲ ਮਿਲਾਏ ਜਿਸ ਦਾ ਵਿਰੋਧ ਕਰਦਿਆਂ ਡੇਰਾ ਪ੍ਰੇਮੀਆਂ ਦੇ ਵਕੀਲ ਵਿਨੋਦ ਕੁਮਾਰ ਮੋਗਾ ਨੇ ਕਿਹਾ ਸੀ ਕਿ ਡੇਰਾ ਪ੍ਰੇਮੀਆਂ ਦੇ ਹੱਥ ਲਿਖਤ ਦੇ ਨਮੂਨੇ ਜੋ ਪਹਿਲਾਂ ਵੀ ਦੋ ਵਾਰ ਲਏ ਗਏ ਸਨ ਅਤੇ ਉਨ੍ਹਾਂ ਦੀ ਰਿਪੋਰਟ ਵੀ ਸਿਟ ਦੇ ਪਾਸ ਹੈ ਉਹ ਅਦਾਲਤ ਵਿੱਚ ਪੇਸ਼ ਕੀਤੀ ਜਾਵੇ।

     

     

    LEAVE A REPLY

    Please enter your comment!
    Please enter your name here