ਸ਼ੌਰੀਆ ਚੱਕਰ ਵਿਜੇਤਾ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਤੇ 5 ਲੱਖ ਰੁਪਏ ਦੇਣ ਦਾ ਐਲਾਨ

    0
    130

    ਤਰਨ ਤਾਰਨ, ਜਨਗਾਥਾ ਟਾਇਮਜ਼: (ਰਵਿੰਦਰ)

    ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਗਿਆ। ਇਹ ਜਾਣਕਾਰੀ ਸਵ.ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ, ਭਰਾ ਰਣਜੀਤ ਸਿੰਘ, ਪੁੱਤਰ ਗਗਨਦੀਪ ਸਿੰਘ, ਪੁੱਤਰ ਅਰਸ਼ਦੀਪ ਸਿੰਘ ਸਮੇਤ ਪੀੜਤ ਪਰਿਵਾਰ ਨਾਲ ਅਫਸੋਸ ਕਰਨ ਪਹੁੰਚੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐੱਮ.ਪੀ ਜਸਬੀਰ ਸਿੰਘ ਡਿੰਪਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦਿੱਤੀ ਤੇ ਆਖਿਆ ਕਿ ਬੀਤੇਂ ਦਿਨੀ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਸ਼ਰਧਾਂਜਲੀ ਦਿੱਤੀ ਗਈ, ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੈਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭੇਜਿਆ ਹੈ।

    ਐੱਮ.ਪੀ ਜਸਬੀਰ ਡਿੰਪਾ ਨੇ ਆਖਿਆ ਕਿ ਕਾਮਰੇਡ ਬਲਵਿੰਦਰ ਸਿੰਘ ਨਾਲ ਮੇਰਾ ਬਹੁਤ ਨਿੱਜੀ ਪ੍ਰੇਮ ਸੀ, ਕਿੳੇੁਂਕਿ ਸਾਡਾ ਪਰਿਵਾਰ ਵੀ ਅੱਤਵਾਦ ਪੀੜਤ ਰਿਹਾ, ਸਾਨੂੰ ਪਤਾ ਹੈ ਕਿ ਕਾਲੇ ਦੌਰ ਸਮੇਂ ਪਰਿਵਾਰਾਂ ਨੂੰ ਕਿੰਨਾ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਂਚ ਕਰ ਰਹੀ ਸਿੱਟ ਨੂੰ ਦਸ ਦਿਨਾਂ ਦੇ ਵਿਚ ਇਸ ਕੇਸ ਨੂੰ ਹੱਲ ਕਰਨ ਲਈ ਕਿਹਾ ਗਿਆ ਤੇ ਪੂਰੀ ਟੀਮ ਇਸ ਕੇਸ ਨੂੰ ਹੱਲ ਕਰਨ ਦਿਨ-ਰਾਤ ਕੰਮ ਕਰ ਰਹੇ ਹਨ। ਕਾਮਰੇਡ ਬਲਵਿੰਦਰ ਸਿੰਘ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਤਤਪਰ ਰਹੇ ਹਨ, ਜਿਸ ਬੰਦੇ ਨੇ 40 ਦੇ ਕਰੀਬ ਮੁਕਾਬਲਿਆਂ ਦਾ ਡੱਟ ਕੇ ਸਾਹਮਣਾ ਕੀਤਾ, ਜੋ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਕਾਮਰੇਡ ਬਲਵਿੰਦਰ ਸਿੰਘ ਦਾ ਦੁਨੀਆਂ ਤੋਂ ਤੁਰ ਜਾਣਾ ਦੇਸ਼ ਭਾਰਤ, ਸੂਬਾ ਪੰਜਾਬ ਤੇ ਇਲਾਕੇ ਲਈ ਬਹੁਤ ਵੱਡਾ ਘਾਟਾ ਹੈ। ਇਸ ਮੌਕੇ ਡਾਇਰੈਕਟਰ ਕਿਰਨਜੀਤ ਸਿੰਘ ਮਿੱਠਾ, ਸੁਰਿੰਦਰ ਸਿੰਘ ਬੁੱਗ, ਐੱਸ.ਪੀ ਜਗਜੀਤ ਸਿੰਘ ਵਾਲੀਆ ਆਦਿ ਹਾਜ਼ਿਰ ਸਨ।

    LEAVE A REPLY

    Please enter your comment!
    Please enter your name here