ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲਿਆਂ ’ਚ 944 ਵਿਦਿਆਰਥੀਆਂ ਨੇ ਲਿਆ ਹਿੱਸਾ

    0
    133

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਉਸਤਤ, ਫਲਸਫੇ ਤੇ ਕੁਰਬਾਨੀ ਸੰਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ਵਿੱਚ ਹਿੱਸਾ ਲਿਆ।

    ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਅਤੇ ਸੈਕੰਡਰੀ) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਜਿਲ੍ਹੇ ਦੇ ਐਲੀਮੈਂਟਰੀ ਵਿੰਗ ਦੇ 248 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇੰਜੀ. ਸੰਜੀਵ ਗੌਤਮ ਅਨੁਸਾਰ ਸੈਕੰਡਰੀ ਦੇ 380 ਤੇ ਮਿਡਲ ਵਰਗ ਦੇ 316 ਬੱਚਿਆਂ ਨੇ ਭਾਸ਼ਨ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ। ਮੁਕਾਬਲਿਆਂ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਨੋਡਲ ਅਫ਼ਸਰ (ਐਲੀ.) ਮਨਜੀਤ ਸਿੰਘ, ਸੈਕੰਡਰੀ ਵਿੰਗ ਦੇ ਨੋਡਲ ਅਫ਼ਸਰ ਬੇਅੰਤ ਸਿੰਘ, ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਰਵਾਂ ਯੋਗਦਾਨ ਪਾਇਆ।

    LEAVE A REPLY

    Please enter your comment!
    Please enter your name here