ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾਂ ਗੁਰਪੂਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ :

    0
    110

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰਵਿੰਦਰ)

    ਹੁਸ਼ਿਆਰਪੁਰ : ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਚੱਲ ਰਹੇ ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪਰ ਬਲਦੇਵ ਰਾਜ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਏ ਇਸ ਮੁਕਾਬਲੇ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਵਿੱਚ ਕਰੀਬ 400 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ ਭਾਰੀ ਉਤਸ਼ਾਹ ਨਾਲ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਵਰਗਾਂ ਵਿੱਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੇ ਜੇਤੂ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

    ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਵਿੱਚ ਅਮਨਦੀਪ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਗੁਲਿੰਡ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਨਿਮਰਤਾ ਸਰਕਾਰੀ ਐਲੀਮੈਂਟਰੀ ਸਕੂਲ ਗੋਕੁਲ ਨਗਰ ਹੁਸ਼ਿਆਰਪੁਰ ਦੂਸਰੇ ਸਥਾਨ ਤੇ ਰਹੀ। ਮਿਡਲ ਵਰਗ ਵਿੱਚ ਤਰਨਪ੍ਰੀਤ ਕੌਰ ਸ. ਸ. ਸ. ਸਕੂਲ ਬੀਰਮਪੁਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅਕਾਲ ਕੌਰ ਸਰਕਾਰੀ ਹਾਈ ਸਕੂਲ ਨਰਾਇਣਗੜ੍ਹ ਦੂਸਰੇ ਸਥਾਨ ਤੇ ਰਹੀ। ਸੀਨੀਅਰ ਵਰਗ ਵਿੱਚ ਅਮਨਪ੍ਰੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਨੇ ਪਹਿਲਾ ਅਤੇ ਆਸਦੀਪ ਕੌਰ ਸ. ਸ. ਸ. ਸਕੂਲ ਭੁੰਗਰਨੀ ਦੂਜੇ ਸਥਾਨ ਤੇ ਰਹੀਆਂ।

    ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਖਵਿੰਦਰ ਸਿੰਘ, ਰਾਕੇਸ਼ ਕੁਮਾਰ, ਨੋਡਲ ਅਫ਼ਸਰ (ਸੈਕੰਡਰੀ) ਬੇਅੰਤ ਸਿੰਘ, ਨੋਡਲ ਅਫ਼ਸਰ (ਐਲੀਮੈਂਟਰੀ) ਮਨਜੀਤ ਸਿੰਘ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਵੇਸ਼ਵਰ ਸਲਾਰੀਆ ਸੋਸ਼ਲ ਮੀਡੀਆ ਕੁਆਡੀਨੇਟਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੇ ਸੁਚੱਜੇ ਸੰਚਾਲਨ ਵਿੱਚ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਤੇ ਮਾਪਿਆਂ ਦਾ ਸਹਿਯੋਗ ਬੇਹੱਦ ਸ਼ਲਾਘਾਯੋਗ ਰਿਹਾ ਹੈ।

    LEAVE A REPLY

    Please enter your comment!
    Please enter your name here