ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਬੰਧਨ ਦੀ ਨਾਭਾ ‘ਚ ਮਨਾਈ ਜਾ ਰਹੀ ਖੁਸ਼ੀ

    0
    161

    ਨਾਭਾ, ਜਨਗਾਥਾ ਟਾਇਮਜ਼: (ਰਵਿੰਦਰ)

    ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਕਾਲੀ ਵਰਕਰ ਅਤੇ ਬਸਪਾ ਵਰਕਰਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿਸ ਦੇ ਤਹਿਤ ਅੱਜ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੋਣ ਦੀ ਖੁਸ਼ੀ ਮੌਕੇ ਢੋਲ ਵਜਾ ਕੇ ਅਕਾਲੀ ਵਰਕਰਾਂ ਅਤੇ ਬਸਪਾ ਦੇ ਵਰਕਰਾਂ ਦੇ ਵੱਲੋਂ ਇੱਕ ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਅਸੀਂ 1996 ਦੇ ਵਿੱਚ ਬਸਪਾ ਦੇ ਨਾਲ ਗੱਠਜੋੜ ਤੇ ਲੋਕ ਸਭਾ ਚੋਣਾਂ ਦੇ ਵਿੱਚ ਤੇਰਾਂ ਸੀਟਾਂ ਤੇ ਲੜੇ ਸਨ ਜਿਸਦੇ ਵਿਚੋਂ 11 ਸੀਟਾਂ ਤੇ ਜਿੱਤ ਪ੍ਰਾਪਤ ਹੋਈ ਸੀ ਅਸੀਂ 2022 ਦੀਆ ਵਿਧਾਨ ਸਭਾ ਚੋਣਾਂ ਗੱਠਜੋੜ ਦੇ ਦੌਰਾਨ ਵੱਡੀ ਗਿਣਤੀ ਦੇ ਵਿੱਚ ਜਿੱਤ ਹਾਸਿਲ ਕਰਕੇ ਸਰਕਾਰ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਸਾਡੇ ਵਰਕਰਾਂ ਦੇ ਵਿੱਚ ਬਹੁਤ ਹੀ ਖੁਸ਼ੀ ਦੀ ਲਹਿਰ ਹੈ। ਕਿਉਂਕਿ ਪੰਜਾਬ ਦੇ ਵਿੱਚ 35 ਪ੍ਰਤੀਸ਼ਤ ਵੋਟ ਦਲਿਤ ਵੋਟ ਬੈਂਕ ਹੈ।

    ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਇਸ ਮੌਕੇ ਬਸਪਾ ਆਗੂ ਰਾਮਧੰਨ ਨੇ ਕਿਹਾ ਕਿ ਅਸੀਂ 1996 ਵਿੱਚ ਅਕਾਲੀ ਦਲ ਦੇ ਨਾਲ ਗੱਠਜੋੜ ਕਰਕੇ ਲੋਕ ਸਭਾ ਚੋਣਾਂ ਲੜੇ ਸੀ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ 8 ਅਤੇ ਬਸਪਾ ਨੂੰ 3 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਹੋਈ ਸੀ। ਸਾਨੂੰ ਪੂਰੀ ਆਸ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਤੇ ਅਕਾਲੀ ਦਲ ਗੱਠਜੋੜ ਵੱਡੀ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।

    LEAVE A REPLY

    Please enter your comment!
    Please enter your name here