ਸ਼੍ਰੋਮਣੀ ਅਕਾਲੀ ਦਲ ਦਾ ਸਿਹਤ ਮੰਤਰੀ ਬਲਬੀਰ ਸਿੱਧੂ ਖ਼ਿਲਾਫ਼ ਹੱਲਾ-ਬੋਲ

    0
    154

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਪੰਜਾਬ ਵਿਚ ਲਗਾਤਾਰ ਕੋਰੋਨਾ ਵੈਕਸੀਨ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਪੇਸ਼ ਆ ਰਹੀਆਂ ਸਮਸਿਆਵਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੱਲਾ ਬੋਲਿਆ ਗਿਆ ਹੈ। ਇਸ ਤਹਿਤ ਅੱਜ ਯਾਨੀ ਕਿ ਸੋਮਵਾਰ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨਾਲ ਮਿਲ ਕੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਸਿਹਤ ਮੰਤਰੀ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ।

    ਪੰਜਾਬ ਵਿਚ ਲਗਾਤਾਰ ਕੋਰੋਨਾ ਵੈਕਸੀਨ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਪੇਸ਼ ਆ ਰਹੀਆਂ ਸਮਸਿਆਵਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੱਲਾ ਬੋਲਿਆ ਗਿਆ ਹੈ। ਇਸ ਤਹਿਤ ਅੱਜ ਯਾਨੀ ਕਿ ਸੋਮਵਾਰ ਨੂੰ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਰਕਰਾਂ ਨਾਲ ਮਿਲ ਕੇ ਬਲਬੀਰ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਅਤੇ ਸਿਹਤ ਮੰਤਰੀ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ।

    ਇਸ ਦੌਰਾਨ 400ਚ ਮਿਲਣ ਵਾਲੀ ਵੈਕਸੀਨ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੇ ਭਾਅ ਦਿਤੇ ਅਤੇ ਇਸ ਦੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਵੀ ਦੂਹਰੇ ਰੇਟਾਂ ‘ਤੇ ਵੈਕਸੀਨ ਦੇ ਕੇ ਲੁੱਟ ਕੀਤੀ ਜਾ ਰਹੀ ਹੈ।

    ਜੋ ਕਿ ਸਰਕਾਰ ਦੀ ਨਲਾਇਕੀ ਸਾਬਿਤ ਕਰਦਾ ਹੈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਲੋਕ ਨੈਤਿਕਤਾ ਦਾ ਘਾਣ ਕਰ ਰਹੀ ਹੈ। ਇਸ ਦੌਰਾਨ ਆਗੂਆਂ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਕਾਂਗਰਸ ਨੇ ਲਗਾਤਾਰ ਜਨਤਾ ਨੂੰ ਦੁੱਖ ਦਿੱਤਾ ਹੈ। ਸੂਬਾ ਸਰਕਾਰ ਲੋਕਾਂ ਦੀ ਬਾਂਹ ਫੜ੍ਹਨ ਦੀ ਬਜਾਏ ਉਨ੍ਹਾਂ ਦੀ ਜਾਨ ਨਾਲ ਖੇਡ ਰਹੀ ਹੈ। ਇਸ ਨੂੰ ਲੈਕੇ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਜਾਰੀ ਹੈ। ਇਸ ਮੌਕੇ ਅਕਾਲੀ ਦਲ ਆਗੂ ਦਿਲਰਾਜ ਸਿੰਘ ਭੂੰਦੜ, ਬੰਟੀ ਰੁਮਾਣਾ, ਜ਼ੰਮੇਜਨ ਸੇਖੋਂ ਸ਼ਰਨਜੀਤ ਢਿੱਲੋਂ ਕੰਵਰਜੀਤ ਸਿੰਘ, ਸੁਰਜੀਤ ਰੱਖੜਾ ਰੋਜ਼ੀ ਬਰਕੰਦੀ ਅਤੇ ਹੋਰ ਵੀ ਕਈ ਸੀਨੀਅਰ ਆਗੂ ਪਹੁੰਚੇ।

    LEAVE A REPLY

    Please enter your comment!
    Please enter your name here