ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਬਾਹਰ ਮੁਜ਼ਾਹਰਾ

    0
    126

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਸੰਸਦ ‘ਚ ਬਜਟ ਸੈਸ਼ਨ 2021 ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ ਹੈ। ਕੇਂਦਰੀ ਬਜਟ ਇੱਕ ਫ਼ਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਉੱਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਗਿਆ ਹੈ। ਇਸ ਵਾਰ ਬਜਟ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਹੰਗਾਮਾ ਹੋਣ ਦੀ ਸੰਭਾਵਨਾ ਹੈ, ਕਿਉਂਕਿ ਵਿਰੋਧੀ ਪਾਰਟੀਆਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ।

    ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ ਹੈ। ਓਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸਾਂਸਦਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਸਾਰਾ ਦੇਸ਼ ਕਿਸਾਨਾਂ ਦੇ ਨਾਲ ਖੜਾ ਹੈ। ਮੋਦੀ ਸਰਕਾਰ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਮਨ ‘ਚ ਖੋਟ ਹੈ।

    ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨੀ ਸੰਘਰਸ਼ ਨੂੰ ਪੂਰਾ ਸਮਰਥਨ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਮਨ ‘ਚ ਖੋਟ ਹੈ। ਉਨ੍ਹਾਂ ਨੇ ਕਿਹਾ ਦੇਸ਼ ਦੇ ਸਾਰੇ ਕਿਸਾਨ ਇੱਕ ਝੰਡੇ ਥੱਲੇ ਲੜਾਈ ਲੜ ਰਹੇ ਹਨ। ਸੁਖਬੀਰ ਸਿੰਘ ਬਾਦਲ ਨਾਲ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਮੌਜੂਦ ਹਨ।

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਗੱਲਬਾਤ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਰਾਕੇਸ਼ ਟਿਕੈਤ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਲਏ ਸਟੈਂਡ ਲਈ ਵਧਾਈ ਦਿੱਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਤਮਾਮ ਸਿਆਸੀ ਆਗੂ ਸੰਸਦ ਵਿੱਚ ਪਹੁੰਚ ਗਏ ਹਨ।

    ਦੱਸ ਦੇਈਏ ਕਿ ਇਸ ਸੈਸ਼ਨ ਸੰਸਦ ਵਿੱਚ 1 ਫ਼ਰਵਰੀ ਨੂੰ ਵਿੱਤੀ ਸਾਲ 2021-22 ਦਾ ਆਮ ਬਜਟ ਪੇਸ਼ ਕੀਤਾ ਜਾਵੇਗਾ। ਦੋ ਹਿੱਸਿਆਂ ਵਿੱਚ ਚੱਲ ਰਹੇ ਬਜਟ ਸੈਸ਼ਨ ਦਾ ਪਹਿਲਾ ਪੜਾਅ ਅੱਜ ਤੋਂ 15 ਫ਼ਰਵਰੀ ਤੱਕ ਚੱਲੇਗਾ, ਜਦੋਂਕਿ ਦੂਜਾ ਹਿੱਸਾ 8 ਮਾਰਚ ਤੋਂ 8 ਅਪ੍ਰੈਲ ਤੱਕ ਚੱਲੇਗਾ। ਦੱਸ ਦੇਈਏ ਕਿ ਬਜਟ ਸੈਸ਼ਨ ਹੰਗਾਮੇਦਾਰ ਹੋਣ ਦੀ ਪੂਰੀ ਸੰਭਾਵਨਾ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰਾਂ ‘ਚ ਤਕਰਾਰ ਦੇ ਆਸਾਰ ਹਨ।

     

    LEAVE A REPLY

    Please enter your comment!
    Please enter your name here