ਸਕੂਲ ਖੋਲ੍ਹਣ ਬਾਰੇ ਜਲਦ ਆਵੇਗਾ ਵੱਡਾ ਫ਼ੈਸਲਾ :

    0
    128

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਕੋਵਿਡ-19 ਮਹਾਂਮਾਰੀ ਭਾਰਤ ਵਿੱਚ ਦਿਨੋ-ਦਿਨ ਵਧਦੀ ਦਿਖਾਈ ਦੇ ਰਹੀ ਹੈ, ਪਰ ਨਾਲ ਹੀ ਤਾਲਾਬੰਦੀ ਖੋਲ੍ਹਣ ਯਾਨੀ ਅਨਲਾਕ 2.0 ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸੇ ਤਹਿਤ ਹੀ ਵਿੱਦਿਅਕ ਸੰਸਥਾਵਾਂ ਬਾਰੇ ਫ਼ੈਸਲਾ ਕੀਤਾ ਜਾਣਾ ਹੈ।

    ਸਕੂਲ ਖੋਲ੍ਹਣ ਬਾਰੇ ਸੂਬਿਆਂ ਨਾਲ ਸਹਿਮਤੀ ਬਣਾਉਣ ਲਈ ਕੇਂਦਰੀ ਮਨੁੱਖੀ ਸਰੋਤ ਮੰਤਰਾਲਾ ਦੇ ਸਕੂਲੀ ਸਿੱਖਿਆ ਸਕੱਤਰ ਨੇ ਵੱਖ-ਵੱਖ ਸੂਬਿਆਂ ਦੇ ਸਿੱਖਿਆ ਅਧਿਕਾਰੀਆਂ ਨਾਲ ਬੈਠਕ ਕਰਨੀ ਹੈ। ਉਮੀਦ ਹੈ ਕਿ ਕੇਂਦਰ ਤੇ ਸੂਬਿਆਂ ਸਕੂਲ ਮੁੜ ਤੋਂ ਖੋਲ੍ਹਣ ਬਾਰੇ ਕੋਈ ਸਹਿਮਤੀ ਬਣ ਸਕਦੀ ਹੈ। ਹਾਲਾਂਕਿ, ਸਕੂਲ ਖੋਲ੍ਹਣ ਦਾ ਫ਼ੈਸਲਾ ਸੂਬਿਆਂ ਦੇ ਹੱਥ ਹੈ ਪਰ ਕੇਂਦਰ ਸਰਕਾਰ ਇਸ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੀ ਹੈ।

    ਸਕੂਲਾਂ ਵਿੱਚ ਸਮਾਜਿਕ ਦੂਰੀ ਅਤੇ ਕੋਰੋਨਾ ਰੋਕੂ ਉਪਾਵਾਂ ਦੀ ਪਾਲਣਾ ਕਰਨਾ ਵੱਡੀ ਚੁਣੌਤੀ ਹੋਵੇਗਾ। ਦੂਜੇ ਪਾਸੇ ਨਿੱਜੀ ਸਕੂਲ ਵਿਦਿਆਰਥੀਆਂ ਦੀ ਆਮਦ ਤੇ ਫ਼ੀਸ ਤੇ ਹੋਰਨਾਂ ਖ਼ਰਚਿਆਂ ਤੋਂ ਆਮਦਨ ਨਾ ਹੋਣ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸੇ ਲਈ ਸਾਰੀਆਂ ਧਿਰਾਂ ਸਿਰ ਜੋੜ ਕੇ ਬੈਠਣਗੀਆਂ ਤਾਂ ਜੋ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਪ੍ਰਬੰਧਕਾਂ ਬਾਰੇ ਸਰਬ-ਸੰਮਤੀ ਨਾਲ ਕੋਈ ਫ਼ੈਸਲਾ ਹੋ ਸਕੇ।

    LEAVE A REPLY

    Please enter your comment!
    Please enter your name here