ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖ਼ਰੀਦਣ ਲਈ ਹਦਾਇਤਾਂ ਜਾਰੀ

    0
    114

    ਚੰਡੀਗੜ੍ਹ, (ਰੁਪਿੰਦਰ) :

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਲਾਇਬ੍ਰੇਰੀਆਂ ਲਈ ਪੁਸਤਕਾਂ ਖ਼ਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਣਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖ਼ਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ।

    ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਕਿਤਾਬਾਂ ਦੀ ਖ਼ਰੀਦ ਲਈ ਸਕੂਲ ਪੱਧਰ ’ਤੇ ਕਮੇਟੀਆਂ ਬਣਾਉਣ ਅਤੇ ਮਾਹਿਰ ਕਮੇਟੀ ਦੀਆਂ ਸਿਫਾਰਸ਼ ਕੀਤੀਆਂ ਕਿਤਾਬਾਂ ਵਿੱਚੋਂ ਹੀ ਖ਼ਰੀਦ ਕਰਨ ਤੋਂ ਇਲਾਵਾ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖ਼ਰੀਦਣ ਲਈ ਨਿਰਦੇਸ਼ ਦਿੱਤੇ ਗਏ ਹਨ। ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਅਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖ਼ਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਪਬਲਿਸ਼ਰ ਦੁਆਰਾ ਪ੍ਰਕਾਸ਼ਿਤ ਪੁਸਤਕਾਂ ਖ਼ਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਉਟ ਲੈਣ, ਨੈਸ਼ਨਲ ਬੁੱਕ ਟ੍ਰਸਟ ਤੋਂ ਖ਼ਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫ਼ੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖ਼ਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫ਼ੀਸਦੀ ਡਿਸਕਾਉਟ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਨੂੰ ਨਵੀਂਆਂ ਪੁਸਤਕਾਂ ਹੀ ਖਰੀਦਣ ਲਈ ਹੀ ਆਖਿਆ ਗਿਆ ਹੈ।

    LEAVE A REPLY

    Please enter your comment!
    Please enter your name here