ਮੋਗਾ, ਜਨਗਾਥਾ ਟਾਇਮਜ਼: (ਰਵਿੰਦਰ)
ਮੋਗਾ ਦੇ ਇਕ ਨੌਜਵਾਨ ਦੀ ਕੈਨੇਡਾ ‘ਚ ਭੇਤਭਰੇ ਹਾਲਾਤ ‘ਚ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਨੌਜਵਾਨ ਦੀ ਲਾਸ਼ ਉਥੋਂ ਦੇ ਇਕ ਪਾਰਕ ‘ਚੋਂ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ ਸਿਮਰ ਸਿੰਘ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ ਤੇ ਉੱਥੇ ਇਕੱਲਾ ਰਹਿ ਰਿਹਾ ਸੀ ਜਿਸ ਦੀ ਭੇਤਭਰੇ ਹਾਲਾਤ ‘ਚ ਮੌਤ ਹੋ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿਮਰ ਮਾਪਿਆਂ ਦਾ ਇਕਲੌਤਾ ਪੁੱਤ ਸੀ। ਸਿਮਰ ਦੀ ਮੌਤ ਦਾ ਪਤਾ ਲੱਗਣ ‘ਤੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ ਹੈ।