ਸਮੂਹ ਪੰਜਾਬ ਦੇ ਮੰਤਰੀਆਂ ਨੂੰ ਕਾਲੀਆਂ ਝੰਡੀਆ ਵਿਖਾ ਕੇ ਵਿਰੋਧ ਕੀਤਾ ਜਾਵੇਗਾ- ਓਂਕਾਰ ਸਿੰਘ ਢਾਡਾ

    0
    117

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸ਼ਰਮਿੰਦਰ ਸਿੰਘ)

    ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜ਼ਿਲ੍ਹਾ-ਹੁਸ਼ਿਆਰਪੁਰਦੇ ਬ੍ਰਾਂਚ ਆਗੂਆਂ ਨੇ ਕਿਹਾ ਕਿ ਬੀਤੇ ਦਿਨ ਲੁਧਿਆਣ ’ਚ ਜੱਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ ’ਚ ਸਪਲਾਈ ਮਹਿਕਮੇ ਦੇ ਇੰਨਲੀਸਟਮੈਟ ਠੇਕਾ ਵਰਕਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ ਕਿਉਕਿ ਜਿੱਥੇ ਇਕ ਪਾਸੇ ਕੇਂਦਰ ਸਰਕਾਰ ਵਲੋਂ ਸਮੂਹ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਕੇ ਭੋਗ ਪਾਉਣ ਦੀਆਂ ਲੋਕ ਮਾਰੂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਉਥੇ ਹੀ ਵਰਤਮਾਨ ਪੰਜਾਬ ਸਰਕਾਰ ਵੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਅਧੀਨ ਪੇਂਡੂ ਜਲ ਸਪਲਾਈ ਸਕੀਮਾਂ ਅਤੇ ਦਫਤਰਾਂ ਵਿਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਦੇ ਰਹੇ 3500 ਦੇ ਕਰੀਬ ਠੇਕਾ ਵਰਕਰਾਂ ਨੂੰ ਸਬੰਧਤ ਮਹਿਕਮੇ ਵਿਚ ਲੈ ਕੇ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ ਅਤੇ ਸਰਕਾਰਾਂ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਵਿਭਾਗ ਵਲੋਂ ਵਰਕਰ ਅਤੇ ਲੋਕ ਵਿਰੋਧੀ ਨੀਤੀਆਂ ਤਹਿਤ ਪੇਂਡੂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ/ ਨਿੱਜੀਕਰਨ ਕਰਕੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਖੁਦ ਪ੍ਰਬੰਧ ਕਰਨ ਦੀ ਆਪਣੀ ਜਿੰਮੇਵਾਰੀ ਤੋਂ ਸਰਕਾਰ ਭੱਜ ਰਹੀ ਹੈ।

    ਉਨ੍ਹਾਂ ਨੇ ਕਿਹਾ ਕਿ 29 ਮਈ 2021 ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਮਹਿਕਮੇ ਦੀ ਮੰਤਰੀ ਰਜੀਆ ਸੁਲਤਾਨਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਪਰਿਵਾਰਾਂ ਅਤੇ ਬੱਚਿਆ ਸਮੇਤ ਕ੍ਰਮਵਾਰ ਮਲੇਰਕੋਟਲਾ, ਕਾਂਦੀਆ ਅਤੇ ਖਰੜ ਵਿਖੇ ਦਿਨ-ਰਾਤ 24 ਘੰਟੇ ਦੇ ਰੋਸ਼ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ।ਜਿਸਦੀਆਂ ਤਿਆਰੀ ਵਾਸਤੇ ਜਿਲ੍ਹਾ ਪੱਧਰੀ ਕਨਵੈਨਸ਼ਨਾਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੀਤੀਆਂ ਜਾਣਗੀਆਂ। ਇਸਦੇ ਨਾਲ ਹੀ 1 ਮਈ ਨੂੰ ਮਜਦੂਰ ਦਿਵਸ ਮਨਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਤੇ ਸਮੂਹ ਕੈਬਨਿਟ ਮੰਤਰੀਆਂ ਦੇ ਫੀਲਡ ਵਿਚ ਆਉਣ ’ਤੇ ਕਾਲੀਆਂ ਝੰਡੀਆਂ ਦਿਖਾਉਣ ਦੇ ਉਲੀਕੇ ਹੋਏ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਜਲ ਸਪਲਾਈ ਠੇਕਾ ਵਰਕਰਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕੀਤਾ ਜਾਵੇ। ਕੁਟੈਸ਼ਨ ਸਿਸਟਮ ਬੰਦ ਕੀਤਾ ਜਾਵੇ, ਕਿਸੇ ਵੀ ਠੇਕਾ ਕਾਮੇ ਦੀ ਛਾਂਟੀ ਨਾ ਕੀਤੀ ਜਾਵੇ ਅਤੇ ਹਰੇਕ ਵਰਕਰ ਦੇ ਰੁਜ਼ਗਾਰ ਨੂੰ ਰੈਗੂਲਰ ਕਰਨ ਦੀ ਗਾਰੰਟੀ ਕੀਤੀ ਜਾਵੇ। ਵਿਭਾਗ ਅਧੀਨ ਚਲ ਰਹੀਆਂ ਜਲ ਸਪਲਾਈ ਸਕੀਮਾਂ ਦਾ ਜਬਰੀ ਨਿੱਜੀਕਰਣ/ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ, ਪੰਚਾਇਤਾਂ ਨੂੰ ਹੈਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਨੂੰ ਦੁਬਾਰਾ ਵਿਭਾਗ ਅਧੀਨ ਲਿਆ ਜਾਵੇ। ਵਿਭਾਗ ਵਲੋਂ 3600 ਦੇ ਕਰੀਬ ਪੋਸਟਾਂ ਖ਼ਤਮ ਕਰਨ ਦਾ ਫ਼ੈਸਲਾ ਰੱਦ ਕੀਤਾ ਜਾਵੇ। ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਸਮੇਤ ਹੋਰਨਾਂ ਜਾਇਜ ਅਤੇ ਹੱਕੀ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ।

    ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵੇਂ ਖੇਤੀ ਤੇ ਲੇਬਰ ਕਾਨੂੰਨ ਪਾਸ ਕਰਨ ਲਈ ਆਪਣਾ ਰੋਲ ਨਿਭਾਉਣਾ ਵਾਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਦਾ ਵੀ ਫੀਲਡ ਵਿੱਚ ਆਉਣ ਤੇ ਕਾਲੀਆਂ ਝੰਡੀਆਂ ਵਿਖਾਕੇ ਵਿਰੋਧ ਕੀਤਾ ਜਾਵੇਗਾ। ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਰਜਿ ਨੰਬਰ 31 ਦੇ ਕਾਮਿਆਂ ਵੱਲੋਂ ਘਰਾ ਬਾਹਰ ਸਿਆਸੀ ਪਾਰਟੀਆਂ ਦੇ ਨੌਂ ਇੰਟਰੀ ਦੇ ਬੋਰਡ ਵੀ ਲਗਾਏ ਜਾ ਰਹੇ ਹਨ।

    LEAVE A REPLY

    Please enter your comment!
    Please enter your name here