ਸਰਕਾਰੀ ਦਫ਼ਤਰਾਂ ਨੂੰ 100 ਫ਼ੀਸਦ ਸਟਾਫ਼ ਨਾਲ ਕੰਮ ਕਰਨ ਦੀ ਮਿਲੀ ਇਜਾਜ਼ਤ

    0
    134

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਸਰਕਾਰ ਨੇ ਆਪਣੇ ਸਾਰੇ ਵਿਭਾਗਾਂ ਨੂੰ ਹੁਣ 100 ਫ਼ੀਸਦ ਸਟਾਫ਼ ਨਾਲ ਕੰਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਰਾਜਧਾਨੀ ‘ਚ ਕੋਵਿਡ-19 ਸੰਬੰਧੀ ਸਥਿਤੀ ‘ਚ ਸੁਧਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਆਪਣੇ ਦਫ਼ਤਰਾਂ ਨੂੰ ਵੀ ਸਾਰੇ ਕਰਮਚਾਰੀਆਂ ਨੂੰ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦਿੱਲੀ ‘ਚ ਕੋਰੋਨਾ ਦੇ ਘੱਟ ਹੁੰਦੇ ਮਾਮਲਿਆਂ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਹੈ। ਇਹ ਹੁਕਮ ਤਤਕਾਲ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

    ਦਿੱਲੀ ਸਰਕਾਰ ਨੇ ਆਪਣੇ ਹੁਕਮਾਂ ਨੂੰ ਤਤਕਾਲ ਪ੍ਰਭਾਵ ਨਾਲ ਲਾਗੂ ਕਰਦਿਆਂ ਵਿਭਾਗਾਂ ਨੂੰ ਹਿਦਾਇਤ ਦਿੰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸੋਸ਼ਲ ਡਿਸਟੈਂਸਿੰਗ ਸਮੇਤ ਸਾਰੇ ਕੋਰੋਨਾ ਨਿਯਮਾਂ ਦਾ ਸਖਤਾਈ ਨਾਲ ਪਾਲਣ ਕਰਨ।

    ਡੀਡੀਐਮਏ ਦੇ ਮੁੱਖ ਸਕੱਤਰ ਵਿਜੇ ਦੇਵ ਵੱਲੋਂ ਜਾਰੀ ਹੁਕਮਾਂ ਦੇ ਮੁਤਾਬਕ ਦਿੱਲੀ ‘ਚ ਕੋਰੋਨਾ ਵਾਇਰਸ ਦੇ ਮਾਮਲੇ ਕਾਫ਼ੀ ਘੱਟ ਹੋਏ ਹਨ। ਲਿਹਾਜ਼ਾ ਫ਼ੈਸਲਾ ਕੀਤਾ ਗਿਆ ਹੈ ਕਿ ਸਾਰੇ ਸਰਕਾਰੀ, ਪੀਐਸਯੂ, ਨਿਗਮਾਂ ਤੇ ਸਥਾਨਕ ਵਿਭਾਗਾਂ ਦੇ ਦਫ਼ਤਰ ਕਰਮਚਾਰੀਆਂ ਦੀ 100 ਫ਼ੀਸਦ ਹਾਜ਼ਰੀ ਦੇ ਨਾਲ ਕੰਮ ਕਰ ਸਕਦੇ ਹਨ।

    LEAVE A REPLY

    Please enter your comment!
    Please enter your name here