ਸਰਕਾਰੀ ਪ੍ਰਾਇਮਰੀ ਸਕੂਲ ਸੁਭਾਨਪੁਰ ਵਿਖ਼ੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

    0
    141

    ਮਾਹਿਲਪੁਰ (ਜਨਗਾਥਾ ਟਾਈਮਜ਼)- ਬਲਾਕ ਮਾਹਿਲਪੁਰ ਦੇ ਪਿੰਡ ਸੁਭਾਨਪੁਰ ਵਿਖ਼ੇ ਸਕੂਲ ਦੀ ਮੁੱਖ਼ ਅਧਿਆਪਕਾ ਨਵਜੋਤ ਕੌਰ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਿੱਛਲੇ ਵਿੱਦਿਅਕ ਵਰ੍ਹੇ ਦੌਰਾਨ ਵੱਖ਼ ਵੱਖ਼ ਖ਼ੇਤਰਾਂ ਵਿਚ ਮੱਲਾਂ ਮਾਰਨ ਵਾਲ ਅਤੇ ਬਲਾਕ ਅਤੇ ਜ਼ਿਲ੍ਹਾ ਪੱਧਰ ਦੀਆਂ ਖ਼ੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਡੇਢ ਦਰਜ਼ਨ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
    ਸਮਾਗਮ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਕੀਤੀ ਗਈ ਅਤੇ ਉਸ ਤੋਂ ਬਾਅਦ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਵਾਹ ਵਾਹ ਖ਼ੱਟੀ। ਇਸ ਮੌਕੇ ਸੰਬੋਧਨ ਕਰਦਿਆਂ ਉਚੇਚੇ ਤੌਰ ‘ਤੇ ਹਾਜ਼ਰ ਹੋਏ ਬਲਾਕ ਪ੍ਰਾਇਮਰੀ ਸਿੱਖ਼ਿਆ ਅਫ਼ਸਰ ਸੁੱਚਾ ਰਾਮ ਨੇ ਕਿਹਾ ਕਿ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਇਸ ਤਰਾਂ ਦੇ ਪ੍ਰੋਗਰਾਮ ਕਰਵਾਉਣੇ ਚਾਹੀਦੇ ਹਨ। ਇਸ ਨਾਲ ਬੱਚਿਆਂ ਦਾ ਆਤਮ ਵਿਸ਼ਵਾਸ ਵੱਧਦਾ ਹੈ। ਇਸ ਸਮਾਗਮ ਦੌਰਾਨ ਜਸਪਾਲ ਸਿੰਘ ਨੇ ਸਕੂਲ ਲਈ ਐਲ ਈ ਡੀ ਦਾਨ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਸਟੇਟ ਅਵਾਰਡੀ, ਪੁਨੀਤ ਦੇਵੀ ਚੇਅਰਮੈਨ, ਰੇਸ਼ਮ ਸਿੰਘ, ਡਾ ਜਗਜੀਤ ਸਿੰਘ, ਸਰਪੰਚ ਮੀਨਾ ਰਾਣੀ, ਸੁਰਿੰਦਰ ਸਿੰਘ, ਮਹਿੰਦਰ ਸਿੰਘ, ਸੰਸਾਰ ਸਿੰਘ, ਕੁਲਵਿੰਦਰ ਸਿੰਘ, ਗੁਰਦਿਆਲ ਕੌਰ, ਤ੍ਰਿਪਤਾ ਦੇਵੀ, ਅਵਤਾਰ ਕੌਰ, ਅਸ਼ੋਕ ਕੁਮਾਰ, ਸਤਪਾਲ ਸਿੰਘ, ਦਵਿੰਦਰ ਕੌਰ, ਇੰਦਰਜੀਤ ਸਿੰਘ, ਸੰਦੀਪ ਕੌਰ, ਸਰਬਜੀਤ ਕੌਰ, ਪਰਮਿੰਦਰਪਾਲ ਕੌਰ ਸਮੇਤ ਮਾਤਾ ਪਿਤਾ ਅਤੇ ਪਿੰਡਾਂ ਦੇ ਸਰਪੰਚ ਪੰਚ ਵੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here