ਸਰਕਾਰ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

    0
    138

    ਪਟਿਆਲਾ, ਜਨਗਾਥਾ ਟਾਇਮਜ਼: (ਸਿਮਰਨ)

    ਰੁਜ਼ਗਾਰ ਦੀ ਮੰਗ ਲਈ ਮੁੱਖ ਮੰਤਰੀ ਰਿਹਾਇਸ਼ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਪੁੱਜੇ ਬੇਰੁਜ਼ਗਾਰ ਈਟੀਟੀ 2364 ਅਧਿਆਪਕ ਯੂਨੀਅਨ ਦੇ ਮੈਂਬਰਾਂ ‘ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਬੱਸ ਸਟੈਂਡ ਤੋਂ ਮਾਰਚ ਕਰਦਿਆਂ ਬੇਰੁਜ਼ਗਾਰ ਅਧਿਆਪਕ ਜਿਵੇਂ ਹੀ ਵਾਈਪੀ ਐੱਸ ਚੌਂਕ ਵਿਖੇ ਪੁੱਜੇ ਸਨ ਇਸ ਦੌਰਾਨ ਵੱਡੀ ਗਿਣਤੀ ‘ਚ ਖੜ੍ਹੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਵੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਦੋਵੇਂ ਧਿਰਾਂ ‘ਚ ਧੱਕਾ-ਮੁੱਕੀ ਹੋ ਗਈ ਤੇ ਪੁਲਿਸ ਨੂੰ ਬੇਰੁਜ਼ਗਾਰ ਨੂੰ ਉੱਥੋਂ ਖਦੇੜਨ ਲਈ ਹਲਕਾ ਲਾਠੀਚਾਰਜ ਵੀ ਕਰਨੀ ਪਈ ਇਸ ਦੌਰਾਨ ਇਕ ਮਹਿਲਾ ਅਧਿਆਪਕ ਬੇਹੋਸ਼ ਵੀ ਹੋ ਗਈ।ਦੱਸਣਾ ਬਣਦਾ ਹੈ ਕਿ ਬੇਰੁਜ਼ਗਾਰ 2364 ਸਿਲੈਕਟਿਡ ਅਧਿਆਪਕਾਂ ਵੱਲੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਨਜ਼ਦੀਕ ਬੱਸ ਸਟੈਂਡ ਚੌਕ ਵਿਖੇ ਪੱਕਾ ਮੋਰਚਾ ਵੀ ਲਗਾਇਆ ਗਿਆ ਹੈ ਪ੍ਰੰਤੂ ਸਰਕਾਰ ਵੱਲੋਂ ਮੰਗਾਂ ਨਹੀਂ ਪੂਰੀਆਂ ਹੋਣ ਦੇ ਰੋਸ ਵਜੋਂ ਅੱਜ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦੇ ਘਿਰਾਓ ਦਾ ਵੀ ਐਲਾਨ ਕੀਤਾ ਗਿਆ ਸੀ।

    LEAVE A REPLY

    Please enter your comment!
    Please enter your name here