ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਲਾਭ ਉਠਾਉਣ ਲੋਕ

    0
    140

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਨ ਲਈ ਇਕ ਹਫ਼ਤੇ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ 28 ਫ਼ਰਵਰੀ ਤੱਕ ਲਾਭਪਾਤਰੀ ਆਪਣਾ ਈ- ਕਾਰਡ ਬਣਾ ਸਕਦੇ ਹਨ। ਇਸ ਯੋਜਨਾ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮੁਫ਼ਤ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਟਾਈਪ-1 ਅਤੇ ਟਾਈਪ-2 ਸੇਵਾ ਕੇਂਦਰਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਯੋਗ ਲਾਭਪਾਤਰੀ ਆਪਣਾ ਈ ਕਾਰਡ ਬਣਾ ਸਕਦੇ ਹਨ।

    ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਕਸਬਿਆਂ, ਪਿੰਡਾਂ ਆਦਿ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਈ ਕਾਰਡ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੋਕ ਆਪਣੇ ਨਜ਼ਦੀਕੀ ਕਾਮਨ ਸਰਵਿਸ ਸੈਂਟਰ ਵਿੱਚ ਆਪਣਾ ਕਾਰਡ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ 21 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਵਿੱਚ ਜਾ-ਜਾ ਕੇ ਲੋਕਾਂ ਨੂੰ ਕਾਰਡ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਦੀਆਂ ਮਾਰਕਿਟ ਕਮੇਟੀਆਂ ਵਿੱਚ ਸਥਾਈ ਕੈਂਪ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਈ ਕਾਰਡ ਬਣਾ ਸਕਣ।

    ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਦਸਤਾਵੇ ਲੈ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਲਾਭਪਾਤਰੀ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਰੀ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ- ਫਾਰਮ ਧਾਰਕ ਅਤੇ ਰਜਿਸਟਰਡ ਮਜ਼ਦੂਰ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟ੍ਰੇਸ਼ਨ ਕਾਰਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਆਪਣਾ ਆਧਾਰ ਕਾਰਡ ਜਾਂ ਪੀਲਾ ਪਹਿਚਾਣ ਪੱਤਰ ਲੈ ਕੇ ਆਪਣਾ ਈ-ਕਾਰਡ ਬਣਾ ਸਕਦੇ ਹਨ। ਉਨ੍ਹਾਂ ਲਗਾਏ ਜਾ ਰਹੇ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਆਉਂਦੇ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਾਉਣ। ਇਹ ਕਾਰਡ ਬਣਾਉਣ ਦੀ ਫ਼ੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਸੰਬੰਧਤ ਵੈਬਸਾਈਟ www.sha.punjab.gov.in ’ਤੇ ਜਾ ਕੇ ਆਪਣੇ ਆਧਾਰ ਕਾਰਡ ਅਤੇ ਹੋਰ ਪਹਿਚਾਣ ਪੱਤਰ ਨੰਬਰ ਨੂੰ ਭਰ ਕੇ ਚੈਕ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ 13 ਸਰਕਾਰੀ ਹਸਪਤਾਲਾਂ ਤੋਂ ਇਲਾਵਾ ਜ਼ਿਲ੍ਹੇ ਦੇ 15 ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਤ ਕੀਤੇ ਗਏ ਹਨ।

    LEAVE A REPLY

    Please enter your comment!
    Please enter your name here