ਸਹੁਰਿਆਂ ਤੋਂ ਪ੍ਰੇਸ਼ਾਨ ਔਰਤ ਨੇ ਨਿਗਲਿਆ ਜ਼ਹਿਰ, ਮੌਤ

    0
    130

    ਮੁਕਤਸਰ ਸਾਹਿਬ, ਜਨਗਾਥਾ ਟਾਇਮਜ਼: (ਰੁਪਿੰਦਰ)

    ਜ਼ਿਲ੍ਹਾ ਦੇ ਪਿੰਡ ਮਿੱਠੜੀ ਬੁੱਧਗੀਰ ਦੀ ਰਹਿਣ ਵਾਲੀ ਮਹਿਲਾ ਜੋ ਕਿ ਫ਼ਰੀਦਕੋਟ ਵਿਖੇ ਵਿਆਹੀ ਸੀ ਕਿ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਲੰਬੀ ਪੁਲਸ ਨੇ ਪਤੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਦਕਿ ਦੋਸ਼ੀਆਂ ਦੀ ਗ੍ਰਿਫ਼ਤਾਰ ਬਾਕੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਜੰਟ ਸਿੰਘ ਵਾਸੀ ਮਿੱਠੜੀ ਬੁੱਧਗੀਰ ਨੇ ਦੱਸਿਆ ਕਿ ਉਸਨੇ ਆਪਣੀ ਲੜਕੀ ਰਮਨਦੀਪ ਕੌਰ ਦਾ ਵਿਆਹ ਕਰੀਬ 18 ਸਾਲ ਪਹਿਲਾਂ ਫ਼ਰੀਦਕੋਟ ਦੇ ਪਿੰਡ ਭਾਗ ਸਿੰਘ ਵਾਲਾ ਵਾਸੀ ਜਸ਼ਨਦੀਪ ਸਿੰਘ ਨਾਲ ਕੀਤਾ ਸੀ।

    ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਸਹੁਰੇ ਪਰਿਵਾਰ ਨੇ ਉਸਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ । ਜਿਸ ਕਾਰਨ ਉਹ ਅਕਸਰ ਹੀ ਪੇਕੇ ਪਿੰਡ ਆ ਜਾਂਦੀ ਸੀ ਅਤੇ ਲੰਬਾ ਸਮਾਂ ਇਥੇ ਹੀ ਰਹਿੰਦੀ ਸੀ। ਜਿਸਨੂੰ ਕੁੱਝ ਸਮੇਂ ਬਾਅਦ ਹੀ ਰਿਸ਼ਤੇਦਾਰ ਉਥੇ ਵਾਪਸ ਛੱਡ ਆਉਂਦੇ ਸਨ। ਬੀਤੀ 24 ਮਾਰਚ ਨੂੰ ਵੀ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਉਸਦੀ ਲੜਕੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਜਿਸ ਕਾਰਨ ਉਸਦੀ ਹਾਲਤ ਵਿਗੜ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਗੁਰਜੰਟ ਸਿੰਘ ਨੇ ਦੋਸ਼ ਲਗਾਇਆ ਕਿ ਉਸਦੀ ਲੜਕੀ ਦੀ ਮੌਤ ਸਹੁਰੇ ਪਰਿਵਾਰ ਵੱਲੋਂ ਪ੍ਰੇਸ਼ਾਨ ਕਰਨ ਕਰਕੇ ਹੀ ਹੋਈ ਹੈ। ਦੂਜੇ ਪਾਸੇ ਲੰਬੀ ਪੁਲਸ ਨੇ ਗੁਰਜੰਟ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਪਤੀ ਜਸ਼ਨਦੀਪ ਸਿੰਘ, ਸਹੁਰੇ ਮਨਜੀਤ ਸਿੰਘ ਅਤੇ ਸੱਸ ਪਰਮਜੀਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

     

    LEAVE A REPLY

    Please enter your comment!
    Please enter your name here